
ਜਲੰਧਰ, ਐਚ ਐਸ ਚਾਵਲਾ। ਜਲੰਧਰ ‘ਚ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਦੇ ਆਉਣ ਤੋਂ ਨਾਰਾਜ਼ ਭਾਜਪਾ ਦੇ ਪੁਰਾਣੇ ਵਰਕਰਾਂ ਨੂੰ ਪਾਰਟੀ ਛੱਡਣ ਲਈ ਮਜਬੂਰ ਹੋ ਰਹੇ ਹਨ। ਜਲੰਧਰ ‘ਚ ਭਾਜਪਾ ਮਹਿਲਾ ਮੋਰਚਾ ਦੀ ਮੁਖੀ ਆਰਤੀ ਰਾਜਪੂਤ ਨੇ ਜਿੱਥੇ ਭਾਜਪਾ ਛੱਡ ਦਿੱਤੀ ਹੈ, ਉੱਥੇ ਹੀ ਉਨ੍ਹਾਂ ਨੇ ਭਾਜਪਾ ਦੇ ਸਾਰੇ ਅਹੁਦਿਆਂ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਉਸ ਨੇ ਲਾਈਵ ਹੋ ਕੇ ਪਾਰਟੀ ਛੱਡਣ ਦਾ ਕਾਰਨ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੂੰ ਦੱਸਿਆ ਹੈ। ਹਾਲਾਂਕਿ ਆਰਤੀ ਰਾਜਪੂਤ ਨੇ ਕਿਹਾ ਕਿ ਉਨ੍ਹਾਂ ਦੀ ਸੁਸ਼ੀਲ ਰਿੰਕੂ ‘ਤੇ ਸ਼ੀਤਲ ਅੰਗੂਰਾਲ ਨਾਲ ਕੋਈ ਰੰਜਿਸ਼ ਨਹੀਂ ਹੈ ਪਰ ਪਾਰਟੀ ਦੇ ਪੁਰਾਣੇ ਵਰਕਰਾਂ ਨੂੰ ਨਜ਼ਰਅੰਦਾਜ਼ ਕਰਨਾ ਬਹੁਤ ਮੰਦਭਾਗਾ ਹੈ, ਜਿਸ ਕਰਕ ਪਾਰਟੀ ਤੋਂ ਅਸਤੀਫਾ ਦੇਣਾ ਹੀ ਬੇਹਤਰ ਹੈ। ਉਨ੍ਹਾਂ ਕਿਹਾ ਕਿ ਉਹ ਕੇਵਲ ਸਮਾਜ ਸੇਵਕ ਹੀ ਬਣ ਕੇ ਸਮੁੱਚੀ ਮਾਨਵਤਾ ਦੀ ਸੇਵਾ ਕਰਨਗੇ। ਗੌਰਤਲਬ ਹੈ ਕਿ ਆਰਤੀ ਰਾਜਪੂਤ ਦੇ ਪਾਰਟੀ ਛੱਡਣ ਤੋਂ ਬਾਅਦ ਜਲੰਧਰ ਭਾਜਪਾ ਦੇ ਆਗੂਆਂ ਵਿੱਚ ਖਲਬਲੀ ਮੱਚ ਗਈ ਹੈ।
















