
ਜਲੰਧਰ ਕੈਂਟ, ਐਚ ਐਸ ਚਾਵਲਾ। ਖਾਲਸਾ ਸਾਜਨਾ ਦਿਵਸ 13 ਅਪ੍ਰੈਲ 2024 ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਜਲੰਧਰ ਛਾਉਣੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਟੱਕਰ ਨੇ ਦੱਸਿਆ ਕਿ ਇਸ ਪਾਵਨ ਪੁਰਬ ਦੇ ਸਬੰਧ ਵਿੱਚ 8 ਅਪ੍ਰੈਲ ਤੋਂ 12 ਅਪ੍ਰੈਲ ਤੱਕ ਨਗਰ ਵਿੱਚ ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ। ਪ੍ਰਭਾਤ ਫੇਰੀਆਂ ਦੌਰਾਨ ਸਾਰੇ ਨਗਰ ਦੀ ਪਰਿਕਰਮਾ ਕੀਤੀ ਜਾਵੇਗੀ।
ਪ੍ਰਧਾਨ ਜੋਗਿੰਦਰ ਸਿੰਘ ਟੱਕਰ ਨੇ ਦੱਸਿਆ ਕਿ 13 ਅਪ੍ਰੈਲ 2024 ਦਿਨ ਸ਼ਨੀਵਾਰ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ ਅਤੇ ਸ਼ਾਮ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਮਨਜੀਤ ਸਿੰਘ ਜੀ ਸੇਵਕ, ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਜੀ ਅਤੇ ਢਾਡੀ ਜਥਾ ਬੀਬੀ ਪਰਮਿੰਦਰ ਕੌਰ ਜੀ ਖਾਲਸਾ ਗੁਰੂ ਜੱਸ ਗਾਇਨ ਕਰਦੇ ਹੋਏ ਆਈਆਂ ਸਮੂਹ ਸੰਗਤਾਂ ਨੂੰ ਗੁਰੂ ਚਰਨਾਂ ਜੋੜਨਗੇ। ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਉਨ੍ਹਾਂ ਨਗਰ ਵਾਸੀਆਂ ਦੇ ਚਰਨਾਂ ਸਮਿਤ ਬੇਨਤੀ ਕੀਤੀ ਹੈ ਕਿ ਇਹਨਾਂ ਦੀਵਾਨਾ ਵਿੱਚ ਪਰਿਵਾਰ ਸਮੇਤ ਆਪਣੀਆਂ ਹਾਜ਼ਰੀਆਂ ਭਰਕੇ ਗੁਰੂ ਮਹਾਰਾਜ ਜੀ ਦੇ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਸਟੇਜ ਸਕੱਤਰ ਦੀ ਸੇਵਾ ਸ. ਸਤਵਿੰਦਰ ਸਿੰਘ ਮਿੰਟੂ ਵਲੋਂ ਨਿਭਾਈ ਜਾਏਗੀ।
















