
ਪੈਰਿਸ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਅਹੁਦੇਦਾਰਾਂ ਇਕਬਾਲ ਸਿੰਘ ਭੱਟੀ, ਜਗਵੰਤ ਸਿੰਘ ਲਹਿਰਾ, ਜਸਵੰਤ ਸਿੰਘ ਭਦਾਸ, ਮਸਤਾਨ ਸਿੰਘ ਨੌਰਾ, ਲਾਭ ਸਿੰਘ ਭੰਗੂ, ਜਥੇਦਾਰ ਗੁਰਚਰਨ ਸਿੰਘ ਭੁੰਗਰਨੀ, ਲਖਵਿੰਦਰ ਸਿੰਘ ਡੋਗਰਾਂ ਵਾਲ, ਹਰਦੀਪ ਸਿੰਘ ਬੋਦਲ, ਮਾਸ਼ਟਰ ਅਵਤਾਰ ਸਿੰਘ, ਜਗਜੀਤ ਸਿੰਘ ਫ਼ਤਿਹਗੜ ਅਤੇ ਕੁਲਦੀਪ ਸਿੰਘ ਖਾਲਸਾ ਆਦਿ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਬੇਗੋਵਾਲ ਦੇ ਟ੍ਰਸਟ ਦੀ ਨੁਮਾਇੰਦਗੀ ਕਰ ਰਹੀ ਬੀਬੀ ਜਗੀਰ ਕੌਰ ਜੀ, ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸੰਤ ਬਾਬਾ ਪ੍ਰੇਮ ਸਿੰਘ ਜੀ ਦੀ ਸਲਾਨਾ ਬਰਸੀ, ਜਿਹੜੀ ਕਿ ਜੂਨ ਦੇ ਹਰ ਹਫਤੇ, ਯੂਰਪ ਭਰ ਦੇ ਗੁਰਦੁਆਰਿਆਂ ਵਿੱਚ ਮਨਾਈ ਜਾਂਦੀ ਹੈ, ਦੇ ਸਬੰਧ ਵਿੱਚ ਬਹੁਤ ਜਲਦੀ ਯੂਰਪ ਦੌਰੇ ਤੇ ਆ ਰਹੇ ਹਨ। ਬੀਬੀ ਜੀ ਯੂਰਪ ਪਹੁੰਚ ਕੇ ਜਿੱਥੇ ਵੱਖੋ ਵੱਖ ਦੇਸ਼ਾਂ ਵਿੱਚ ਵੱਸਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਐੱਨ ਆਰ ਆਈਜ ਨੂੰ ਮਿਲ ਕੇ ਪਾਰਟੀ ਸਬੰਧੀ ਵਿਚਾਰਾਂ ਕਰਨਗੇ, ਉੱਥੇ ਹੀ ਯੂਰਪ ਦੇ ਬਹੁਤ ਸਾਰੇ ਗੁਰਦੁਆਰਿਆਂ ਵਿੱਚ ਹਾਜ਼ਰੀ ਭਰ ਕੇ ਸੰਤ ਬਾਬਾ ਪ੍ਰੇਮ ਸਿੰਘ ਜੀ ਦੀ ਜੀਵਨੀ ਬਾਰੇ ਵੀ ਯੂਰਪ ਦੀਆਂ ਸੰਗਤਾਂ ਨੂੰ ਚਾਨਣਾ ਪਾਉਣਗੇ। ਭਰੋਸੇਯੋਗਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਿਕ ਬੀਬੀ ਜੀ ਦਾ ਇਹ ਦੌਰਾ ਪਾਰਟੀ ਨੂੰ ਸਮਰਪਿਤ ਅਤੇ ਸੰਤ ਬਾਬਾ ਪ੍ਰੇਮ ਸਿੰਘ ਜੀ ਦੇ ਪੈਰੋਕਾਰਾਂ ਨੂੰ ਮਿਲਣਾ ਮੁੱਖ ਮਕਸਦ ਹੋਵੇਗਾ।























































