
ਪਾਰਟੀ ਦੇ 6 ਉਮੀਦਵਾਰਾਂ ਦੀ ਦੂਜੀ ਸੂਚੀ ਦਾ ਕੀਤਾ ਐਲਾਨ , ਸ਼੍ਰੋਮਣੀ ਅਕਾਲੀ ਦਲ ਯੂਰਪ ਨੇ ਕੀਤਾ ਸਵਾਗਤ
ਜਲੰਧਰ, ਐਚ ਐਸ ਚਾਵਲਾ। ਸਾਬਕਾ ਕੈਬਨਿਟ ਮੰਤਰੀ ਮਹਿੰਦਰ ਸਿੰਘ ਕੇਪੀ ਅੱਜ ਕਾਂਗਰਸ ਛੱਡਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸਿਰੋਪਾ ਪਾ ਕੇ ਸਵਾਗਤ ਕਰਦਿਆਂ ਪਾਰਟੀ ਵਿੱਚ ਸ਼ਾਮਲ ਕੀਤਾ। ਅੱਜ ਸੋਮਵਾਰ ਦੁਪਹਿਰ 3 ਵਜੇ ਸ. ਸੁਖਬੀਰ ਸਿੰਘ ਬਾਦਲ ਜਲੰਧਰ ਦੀ ਸਮੁੱਚੀ ਲੀਡਰਸ਼ਿਪ ਨਾਲ ਮਹਿੰਦਰ ਸਿੰਘ ਕੇਪੀ ਦੇ ਘਰ ਪਹੁੰਚੇ। ਜਿਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ। ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਤੋਂ ਮਹਿੰਦਰ ਸਿੰਘ ਕੇਪੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
ਉਥੇ ਨਾਲ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 6 ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕੀਤਾ ਹੈ। ਜਿਸ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ, ਸ.ਨਰਦੇਵ ਸਿੰਘ ਬੌਬੀ ਮਾਨ ਨੂੰ ਫਿਰੋਜ਼ਪੁਰ ਤੋਂ ਸ.ਰਣਜੀਤ ਸਿੰਘ ਢਿੱਲੋਂ ਨੂੰ ਲੁਧਿਆਣਾ ਤੋਂ, .ਸ.ਸੋਹਣ ਸਿੰਘ ਠੰਡਲ ਨੂੰ ਹੁਸ਼ਿਆਰਪੁਰ ਤੋਂ, ਸ਼੍ਰੀ ਮੁਹਿੰਦਰ ਸਿੰਘ ਕੇ.ਪੀ ਨੂੰ ਜਲੰਧਰ ਤੋਂ ਅਤੇ ਸ. ਹਰਦੀਪ ਸਿੰਘ ਬੁਟਰੇਲਾ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਬਣਾਇਆ ਹੈ।
ਸ਼੍ਰੋਮਣੀ ਅਕਾਲੀ ਦਲ ਯੂਰਪ ਨੇ ਕੀਤਾ ਸਵਾਗਤ
ਸ਼੍ਰੋਮਣੀ ਅਕਾਲੀ ਦਲ ਯੂਰਪ ਮੁੱਖੀ ਇਕਬਾਲ ਸਿੰਘ ਭੱਟੀ, ਇਟਲੀ ਯੂਨਿਟ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਭੁੰਗਰਨੀ, ਜਗਵੰਤ ਸਿੰਘ ਲਹਿਰਾ, ਜਸਵੰਤ ਸਿੰਘ ਭਦਾਸ, ਮਸਤਾਨ ਸਿੰਘ ਨੌਰਾ, ਲਾਭ ਸਿੰਘ ਭੰਗੂ, ਲਖਵਿੰਦਰ ਸਿੰਘ ਡੋਗਰਾਂਵਾਲ, ਹਰਦੀਪ ਸਿੰਘ ਬੋਦਲ, ਮਾਸ਼ਟਰ ਅਵਤਾਰ ਸਿੰਘ, ਜਗਜੀਤ ਸਿੰਘ ਫ਼ਤਿਹਗੜ ਅਤੇ ਕੁਲਦੀਪ ਸਿੰਘ ਖਾਲਸਾ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਐਲਾਨੇ ਗਏ ਉਮੀਦਵਾਰਾਂ ਦਾ ਸਵਾਗਤ ਕੀਤਾ ਹੈ।





























