
ਚੰਡੀਗੜ੍ਹ, (PRIME INDIAN NEWS) :- ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਨੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਵੀ ਹਟਾ ਦਿੱਤਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਜਲੰਧਰ ਤੋਂ ਲੋਕ ਸਭਾ ਟਿਕਟ ਨਾ ਮਿਲਣ ਤੋਂ ਨਾਰਾਜ਼ ਫਿਲੌਰ ਦੇ ਵਿਧਾਇਕ ਵਿਕਰਮਜੀਤ ਚੌਧਰੀ ਲਗਾਤਾਰ ਕਾਂਗਰਸ ਅਤੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਖਿਲਾਫ ਆਪਣੀ ਭੜਾਸ ਕੱਢ ਰਹੇ ਸਨ। ਪਾਰਟੀ ਨੇ ਉਨ੍ਹਾਂ ਨੂੰ ਚਿਤਾਵਨੀ ਵੀ ਦਿੱਤੀ ਪਰ ਉਹ ਪਿੱਛੇ ਨਹੀਂ ਹਟੇ। ਜ਼ਿਕਰਯੋਗ ਹੈ ਕਿ ਵਿਕਰਮਜੀਤ ਸਿੰਘ ਚੌਧਰੀ ਦੀ ਮਾਤਾ ਕਰਮਜੀਤ ਕੌਰ ਚੌਧਰੀ ਭਾਜਪਾ ‘ਚ ਸ਼ਾਮਲ ਹੋ ਚੁੱਕੀ ਹੈ।





























