
PRIME INDIAN NEWS – H S CHAWLA
ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਵਰਨਦੀਪ ਸਿੰਘ ਵਾਸੀ ਪ੍ਰੀਤਮ ਐਨਕਲੇਵ, ਗੋਲਡਨ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਮੁਲਜ਼ਮ ਸੰਦੀਪ ਦੇ ਕਤਲ ਤੋਂ ਬਾਅਦ ਤੋਂ ਫਰਾਰ ਸੀ। ਕਤਲ ਦੇ 6 ਮਹੀਨੇ ਬਾਅਦ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਅੰਮ੍ਰਿਤਸਰ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ।





























