ਦੇਸ਼ਦੁਨੀਆਂਪੰਜਾਬ

ਪੰਜਾਬ ‘ਚ ਗਰਮੀ ਨੇ ਫੜਿਆ ਜ਼ੋਰ, ਕਈ ਸ਼ਹਿਰਾਂ ‘ਚ ਪਾਰਾ 41 ਡਿਗਰੀ ਤੋਂ ਪਾਰ, ਪੜ੍ਹੋ ਪੂਰੀ ਖਬਰ 👇

ਚੰਡੀਗੜ੍ਹ, (PRIME INDIAN NEWS) :- ਪੰਜਾਬ ਵਿੱਚ ਗਰਮੀ ਜ਼ੋਰ ਫੜ ਰਹੀ ਹੈ, ਜਿਸਦੇ ਚਲਦਿਆਂ ਸੂਬੇ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ 41 ਡਿਗਰੀ ਦੇ ਪਾਰ ਪਹੁੰਚ ਗਿਆ ਹੈ। ਅੰਦਾਜ਼ਾ ਹੈ ਕਿ 10 ਮਈ ਤੱਕ ਤਾਪਮਾਨ 42 ਡਿਗਰੀ ਜਾਂ ਇਸ ਤੋਂ ਉੱਪਰ ਪਹੁੰਚ ਜਾਵੇਗਾ, ਪਰ ਇਸਦੇ ਨਾਲ ਨਾਲ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦਿਨ ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਇਕ ਵਾਰ ਫਿਰ ਸਰਗਰਮ ਹੋ ਰਿਹਾ ਹੈ। ਜਿਸ ਤੋਂ ਬਾਅਦ ਬਾਰਿਸ਼ ਦੀ ਵੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੇਗੀ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਮੰਗਲਵਾਰ ਸਵੇਰੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 25 ਡਿਗਰੀ ਦੇ ਆਸ-ਪਾਸ ਰਿਹਾ। ਇਸ ਦੇ ਨਾਲ ਹੀ ਬੀਤੀ ਸ਼ਾਮ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 41 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ। ਜੇਕਰ ਮੰਗਲਵਾਰ ਦੁਪਹਿਰ ਦੀ ਗੱਲ ਕਰੀਏ ਤਾਂ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ‘ਚ ਪਾਰਾ 42 ਡਿਗਰੀ ਨੂੰ ਪਾਰ ਕਰਨ ਜਾ ਰਿਹਾ ਹੈ। ਹੀਟ ਸਟ੍ਰੋਕ ਨੂੰ ਲੈ ਕੇ ਪੰਜਾਬ ‘ਚ ਅਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਡਾਕਟਰਾਂ ਵਲੋਂ ਧੁੱਪ ‘ਚ ਸੈਰ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button