ਦੇਸ਼ਦੁਨੀਆਂਪੰਜਾਬ

ਪੰਜਾਬ ‘ਚ ਬਸਪਾ ਨੂੰ ਵੱਡਾ ਝਟਕਾ, ਹੁਸ਼ਿਆਰਪੁਰ ਤੋਂ ਐਲਾਨੇ ਉਮੀਦਵਾਰ ਰਾਕੇਸ਼ ਸੁਮਨ ‘ਆਪ’ ‘ਚ ਹੋਏ ਸ਼ਾਮਲ

ਚੰਡੀਗੜ੍ਹ, (PRIME INDIAN NEWS) :- ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਚੋਣਾਂ ਲਈ ਹੁਸ਼ਿਆਰਪੁਰ ਤੋਂ ਬਸਪਾ ਵੱਲੋਂ ਐਲਾਨੇ ਉਮੀਦਵਾਰ ਰਾਕੇਸ਼ ਸੁਮਨ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਉਹ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਦੀ ਮਦਦ ਕਰਨਗੇ।

ਸਿਆਸੀ ਪਿਛੋਕੜ ਦੀ ਗੱਲ ਕਰੀਏ ਤਾਂ ਰਾਕੇਸ਼ ਸੁਮਨ ਦੇ ਦਾਦਾ ਦੇ ਭਰਾ ਮਰਹੂਮ ਕਰਮ ਚੰਦ ਨੇ 1957 ਵਿੱਚ ਹੁਸ਼ਿਆਰਪੁਰ ਵਿਧਾਨ ਸਭਾ ਤੋਂ ਜ਼ਿਮਨੀ ਚੋਣ ਵਿੱਚ ਕਾਂਗਰਸ ਨੂੰ 13000 ਵੋਟਾਂ ਨਾਲ ਹਰਾਇਆ ਸੀ। ਉਹ ਭੀਮ ਰਾਓ ਅੰਬੇਡਕਰ ਦੀ ਪਾਰਟੀ ਤੋਂ ਵਿਧਾਇਕ ਬਣੇ ਸਨ। ਰਾਕੇਸ਼ ਸੁਮਨ ਦੇ ਪਿਤਾ ਨੇ ਫੌਜ ਦੀ ਮਿਲਟਰੀ ਇੰਜੀਨੀਅਰ ਸਰਵਿਸ ਵਿੱਚ ਸੇਵਾ ਕੀਤੀ ਹੈ। ਉਹ ਖੁਦ ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਰੌਕੀ ਦੇ ਨਿੱਕ ਨਾਮ ਨਾਲ ਨੌਜਵਾਨ ਆਗੂ ਹਨ।

Related Articles

Leave a Reply

Your email address will not be published. Required fields are marked *

Back to top button