
ਜਲੰਧਰ, (PRIME INDIAN NEWS) :- ਸਾਬਕਾ ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਚਰਨ ਸਿੰਘ ਚੰਨੀ ਜੀ ਦਾ ਜਨਮਦਿਨ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਸ. ਬਲਕਾਰ ਸਿੰਘ ਸਹਿਤ ਵਿਧਾਇਕਾ ਇੰਦਰਜੀਤ ਕੌਰ ਮਾਨ, ਜਲੰਧਰ ਲੋਕਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ, ਦਿਨੇਸ਼ ਢੱਲ ਅਤੇ ਰਾਜਵਿੰਦਰ ਕੌਰ ਥਿਆੜਾ ਨੇ ਕੇਕ ਕੱਟ ਕੇ ਗੁਰਚਰਨ ਸਿੰਘ ਚੰਨੀ ਦਾ ਮੂੰਹ ਮਿੱਠਾ ਕਰਵਾਇਆ ਅਤੇ ਜਨਮ ਦਿਨ ਬਹੁਤ ਬਹੁਤ ਮੁਬਾਰਕਾਂ ਦੇਣ ਦੇ ਨਾਲ ਨਾਲ ਉਨ੍ਹਾਂ ਦੇ ਉਜਵਲ ਭਵਿੱਖ ਲਈ ਆਪਣੀਆਂ ਸੁੱਭ ਕਾਮਨਾਵਾਂ ਵੀ ਦਿਤੀਆਂ।

ਇਸ ਮੌਕੇ ਸ. ਗੁਰਚਰਨ ਸਿੰਘ ਚੰਨੀ ਨੇ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਗੌਰਤਲਬ ਹੈ ਕਿ ਸ. ਗੁਰਚਰਨ ਸਿੰਘ ਚੰਨੀ ਜਲੰਧਰ ਜ਼ਿਲ੍ਹੇ ਵਿੱਚ ਇੱਕ ਪ੍ਰਸਿਧ ਸਖਸ਼ੀਅਤ ਦੇ ਮਾਲਿਕ ਦੇ ਤੌਰ ਤੇ ਜਾਣੇ ਜਾਂਦੇ ਹਨ ਅਤੇ ਉਹ ਹਰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਦਾਇਰੇ ਵਿੱਚ ਆਪਣੀ ਅੱਛੀ ਖਾਸੀ ਪਹਿਚਾਣ ਰੱਖਦੇ ਹਨ, ਜਿਸਦੇ ਚਲਦਿਆਂ ਉਨ੍ਹਾਂ ਦਾ ਹਰ ਵਰਗ ਦੇ ਲੋਕਾਂ ਵਲੋਂ ਬੜਾ ਆਦਰ ਸਤਿਕਾਰ ਕੀਤਾ ਜਾਂਦਾ ਹੈ।





























