
ਜਲੰਧਰ, ਐਚ ਐਸ ਚਾਵਲਾ। ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਅੱਜ ਸਥਾਨਕ ਦਫ਼ਤਰ, ਡਾਇਰੈਕਟਰ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਅਤੇ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਵਿਖੇ ਲੋਕ ਸਭਾ ਹਲਕਾ ਜਲੰਧਰ ਲਈ ਬਣਾਏ ਗਏ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ।।ਉਨ੍ਹਾਂ ਨੇ ਅਧਿਕਾਰੀਆਂ ਨੂੰ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ 4 ਜੂਨ, 2024 ਨੂੰ ਨਿਰਵਿਘਨ ਅਤੇ ਤਰੁੱਟੀ ਰਹਿਤ ਗਿਣਤੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਆਪਣੀ ਫੇਰੀ ਦੌਰਾਨ ਸ਼੍ਰੀ ਨਈਅਰ ਨੇ ਗਿਣਤੀ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਟਰਾਂਗ ਰੂਮਾਂ ਵਿੱਚ ਸੁਰੱਖਿਆ ਉਪਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਿਰੀਖਣ ਦਾ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਪਾਰਦਰਸ਼ੀ ਅਤੇ ਨਿਰਵਿਘਨ ਗਿਣਤੀ ਪ੍ਰਕਿਰਿਆ ਲਈ ਸਾਰੀਆਂ ਤਿਆਰੀਆਂ ਮੁਕੰਮਲ ਹਨ।
ਇਸ ਤੋਂ ਇਲਾਵਾ ਉਨ੍ਹਾਂ ਇਸ ਵਿਸ਼ਾਲ ਕਵਾਇਦ ਦੌਰਾਨ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਏ.ਆਰ.ਓ. ਦਰਬਾਰਾ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੀ ਮੌਜੂਦ ਸਨ।





























