ਦੇਸ਼ਦੁਨੀਆਂਪੰਜਾਬ

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ , 400 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਜਲੰਧਰ, ਐਚ ਐਸ ਚਾਵਲਾ। ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ CP ਸ਼੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ 400 ਗ੍ਰਾਮ ਹੈਰੋਇਨ ਸਮੇਤ ਇੱਕ ਅਪਰਾਧੀ ਨੂੰ ਕਾਬੂ ਕਰਕੇ ਨਸ਼ੇ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇੱਕ ਪੁਲਿਸ ਪਾਰਟੀ ਵੱਲੋਂ ਇੱਕ ਸੂਚਨਾ ਦੇ ਅਧਾਰ ‘ਤੇ ਬੂਟਾ ਮੰਡੀ ਨਕੋਦਰ ਰੋਡ ਨੇੜੇ ਸਪੈਸ਼ਲ ਗਸ਼ਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲਸ ਪਾਰਟੀ ਨੇ ਵਡਾਲਾ ਚੌਕ ਤੋਂ ਇਕ ਵਿਅਕਤੀ ਨੂੰ ਪੈਦਲ ਆਉਂਦੇ ਦੇਖਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਉਕਤ ਨੌਜਵਾਨ ‘ਤੇ ਸ਼ੱਕ ਹੋਣ ‘ਤੇ ਪੁਲਸ ਪਾਰਟੀ ਨੇ ਉਸ ਨੂੰ ਰੋਕ ਕੇ ਉਸ ਦੀ ਬਾਰੀਕੀ ਨਾਲ ਤਲਾਸ਼ੀ ਲਈ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਤਲਾਸ਼ੀ ਦੌਰਾਨ ਉਸ ਕੋਲੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਦੀ ਪਹਿਚਾਣ ਜਗਸੀਰ ਸਿੰਘ ਉਰਫ਼ ਜੱਗਾ ਪੁੱਤਰ ਤਾਰਾ ਸਿੰਘ ਵਾਸੀ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਰਾਜੇਆਣਾ ਥਾਣਾ ਬਾਘਾ ਪੁਰਾਣਾ ਮੋਗਾ ਵਜੋਂ ਕੀਤੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਭਾਰਗੋ ਕੈਂਪ ਜਲੰਧਰ ਵਿਖੇ ਮੁਕੱਦਮਾ ਨੰਬਰ 48 ਮਿਤੀ 24-06-2024 ਅਧੀਨ 21ਸੀ-61-85 ਐਨਡੀਪੀਐਸ ਐਕਟ ਦਰਜ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਗ਼ਰੀਬੀ ਕਾਰਨ ਜੱਗਾ ਇੱਕ ਸਾਥੀ ਮੁਲਜ਼ਮ ਬੂਟਾ ਸਿੰਘ ਦੇ ਸੰਪਰਕ ਵਿੱਚ ਆਇਆ ਸੀ ਅਤੇ ਪਿਛਲੇ ਇੱਕ ਸਾਲ ਤੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਬੂਟਾ ਸਿੰਘ ਦੇ ਕਹਿਣ ‘ਤੇ ਜੱਸਾ ਹੈਰੋਇਨ ਦੀ ਤਸਕਰੀ ਅਤੇ ਡਲਿਵਰੀ ਦਾ ਧੰਦਾ ਕਰਦਾ ਸੀ ਅਤੇ ਜਲੰਧਰ ਪਹੁੰਚ ਕੇ ਬੂਟਾ ਸਿੰਘ ਤੋਂ ਪਾਰਸਲ ਦੀ ਡਿਲੀਵਰੀ ਸਬੰਧੀ ਹਦਾਇਤਾਂ ਲੈਂਦਾ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਜੱਸਾ ਦਾ ਅਜੇ ਤੱਕ ਕੋਈ ਵੀ ਅਪਰਾਧਿਕ ਪਿਛੋਕੜ ਨਹੀਂ ਫੜਿਆ ਗਿਆ ਜਦਕਿ ਬੂਟਾ ਸਿੰਘ ਖ਼ਿਲਾਫ਼ ਇੱਕ ਕੇਸ ਵਿਚਾਰ ਅਧੀਨ ਹੈ।

Related Articles

Leave a Reply

Your email address will not be published. Required fields are marked *

Back to top button