
ਯੂਰਪ ਅਕਾਲੀ ਦਲ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਨੇ ਕੀਤੀ ਪ੍ਰਸ਼ੰਸਾ , ਦਿੱਤੀ ਵਧਾਈ
ਹੁਸ਼ਿਆਰਪੁਰ, (PRIME INDIAN NEWS) :- ਸ. ਲਖਵਿੰਦਰ ਸਿੰਘ ਲੱਖੀ ਜਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਵੱਲੋਂ ਕੀਤੀ ਗਈ ਮੀਟਿੰਗ ਸਫਲਤਾ ਸਹਿਤ ਸੰਪਨ ਹੋਈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਜਿਲਾ ਹੁਸ਼ਿਆਰਪੁਰ ਦੇ ਸਮੂਹ ਹਲਕਾ ਇੰਚਾਰਜ, ਸਮੂਹ ਸਰਕਲ ਪ੍ਰਧਾਨ ਅਤੇ ਜ਼ਿਲੇ ਦੇ ਅਹੁਦੇਦਾਰਾਂ ਨੇ ਵੱਧ ਚੜ ਕੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਅਕਾਲੀ ਦਲ ਦੇ ਵਰਕਰਾਂ ਨੇ ਇਹ ਸਾਬਤ ਕਰ ਦਿੱਤਾ ਕਿ ਹੁਸ਼ਿਆਰਪੁਰ ਜਿਲੇ ਦਾ ਹਰੇਕ ਅਕਾਲੀ ਵਰਕਰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜਾ ਹੈ। ਜਿਲ੍ਹਾ ਪ੍ਰਧਾਨ ਲੱਖੀ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਪਹੁੰਚੇ ਸਮੂਹ ਅਹੁਦੇਦਾਰਾਂ ਵਰਕਰ ਸਾਹਿਬਾਨਾਂ, ਹਲਕਾ ਇੰਚਾਰਜਾਂ, ਸਰਕਲ ਪ੍ਰਧਾਨਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ ਜਿਨਾਂ ਨੇ ਮੇਰੇ ਛੋਟੇ ਜਹੇ ਸੱਦੇ ਤੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਮੀਟਿੰਗ ਨੂੰ ਕਾਮਯਾਬ ਕੀਤਾ।


ਉਥੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਨੇ ਇਸ ਸਫਲ ਮੀਟਿੰਗ ਦੀ ਪ੍ਰਸ਼ੰਸਾ ਕਰਦਿਆਂ ਜਿਲ੍ਹਾ ਪ੍ਰਧਾਨ ਸ. ਲਖਵਿੰਦਰ ਸਿੰਘ ਲੱਖੀ ਅਤੇ ਉਨ੍ਹਾਂ ਦੀ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਦੀ ਵੀ ਸਮੁੱਚੀ ਅਕਾਲੀ ਲੀਡਰਸ਼ਿਪ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਚਟਾਨ ਵਾਂਗ ਖੜੀ ਹੈ ਅਤੇ ਖੜੀ ਰਹੇਗੀ।





























