
ਜਲੰਧਰ , ਐਚ ਐਸ ਚਾਵਲਾ। ਆਰਥਿਕ ਵਰ੍ਹੇ 2024-2025 ਦੀ ਪਹਿਲੀ ਤਿਮਾਹੀ ਦੀ ਸਮੀਖਿਆ ਕਰਨ ਲਈ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੇ ਜਲੰਧਰ ਪੂਰਬੀ ਅਤੇ ਪੱਛਮੀ ਬਲਾਕਾਂ ਦੀ ਮੀਟਿੰਗ ਹੋਈ , ਜਿਸ ਵਿੱਚ ਐਲ ਡੀ ਐਮ ਜਲੰਧਰ ਐੱਮ ਐੱਸ ਮੋਤੀ, ਏ. ਡੀ. ਸੀ. (ਪੇਂਡੂ ਵਿਕਾਸ ) ਦਫ਼ਤਰ ਤੋਂ ਆਜੀਵਕਾ ਮਿਸ਼ਨ ਦੇ ਨੁਮਾਇੰਦੇ, ਰੂਡਸੈਟ ਇੰਸਟੀਚਿਊਟ ਦੇ ਡਾਇਰੈਕਟਰ ਸੰਜੀਵ ਚੌਹਾਨ, ਕਰਿਸਲ ਫਾਊੱਡੇਸ਼ਨ ਅਤੇ ਬੈਂਕ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
ਮੀਟਿੰਗ ਵਿੱਚ ਪਹਿਲੀ ਤਿਮਾਹੀ ਦੌਰਾਨ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਦੇ ਨਾਲ – ਨਾਲ ਤੇ ਪਿਛਲੇ ਆਰਥਿਕ ਵਰ੍ਹੇ ਲਈ ਮਿਥੇ ਗਏ ਟੀਚੇ ਅਤੇ ਨਤੀਜਿਆਂ ਬਾਰੇ ਜਾਣਕਾਰੀ ਦਿੱਤੀ ਗਈ!
ਹਾਲ ਹੀ ਵਿੱਚ ਹੋਈਆਂ ਲੋਕ ਸਭਾ ਅਤੇ ਜਲੰਧਰ ਪੱਛਮੀ ਦੀ ਵਿਧਾਨ ਸਭਾ ਉਪ ਚੋਣ ਵਿੱਚ ਬੈੰਕ ਸਟਾਫ ਵੱਲੋਂ ਨਿਭਾਈ ਡਿਊਟੀ ਅਤੇ ਸਹਿਯੋਗ ਦੀ ਸ਼ਲਾਘਾ ਕੀਤੀ ਗਈ ।
ਐਲ ਡੀ ਐੱਮ ਸ਼੍ਰੀ ਐਮ ਐਸ ਮੋਤੀ ਨੇ ਜਨ ਸੁਰੱਖਿਆ ਸਕੀਮਾਂ ਅਤੇ ਪ੍ਰਧਾਨ ਮੰਤਰੀ ਸਵੈਨਿਧੀ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਕਰਜ਼ੇ ਲਈ ਆਈਆਂ ਅਰਜ਼ੀਆਂ ਦੇ ਜਲਦੀ ਨਿਪਟਾਰੇ ਲਈ ਹਿਦਾਇਤਾਂ ਦਿੱਤੀਆਂ ।
ਜੂਨ 2024 , ਤਿਮਾਹੀ ਦੀ ਸਮੀਖਿਆ ਦੇ ਨਾਲ-ਨਾਲ ਜ਼ਿਲ੍ਹੇ ਦੀ ਘੱਟ ਜਮ੍ਹਾਂ ਕਰਜ਼ ਅਨੁਪਾਤ (ਸੀ ਡੀ ਰੇਸ਼ੋ) ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਬੈਂਕਾਂ ਨੂੰ ਇਸ ਵਿੱਚ ਸੁਧਾਰ ਕਰਨ ਲਈ ਵੱਧ ਤੋਂ ਵੱਧ ਕਰਜ਼ੇ ਮਨਜ਼ੂਰ ਕਰਨ ਲਈ ਕਿਹਾ ਗਿਆ।





























