ਦੇਸ਼ਦੁਨੀਆਂਪੰਜਾਬ

ਜਲੰਧਰ ‘ਚ ਮਿਤੀ 14.09.2024 ਨੂੰ ਲਗਾਈ ਜਾ ਰਹੀ ਹੈ ਕੌਮੀ ਲੋਕ ਅਦਾਲਤ

ਜਲੰਧਰ, ਐਚ ਐਸ ਚਾਵਲਾ। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ, ਜੀਆਂ ਦੀ ਸਰਪ੍ਰਸਤੀ ਮੁਤਾਬਿਕ ਸ੍ਰੀ ਨਿਰਭਉ ਸਿੰਘ ਗਿੱਲ, ਜਿਲ੍ਹਾ ਅਤੇ ਸੈਸ਼ਨਜ ਜੱਜ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਜੀਆਂ’ ਦੀ ਅਗਵਾਈ ਹੇਠ ਕੌਮੀ ਲੋਕ ਅਦਾਲਤ ਜੋ ਕਿ ਮਿਤੀ 14.09.2024 ਨੂੰ ਲਗਾਈ ਜਾ ਰਹੀ ਹੈ।

ਉਸ ਸੰਬੰਧ ਵਿੱਚ ਬੀਤੇ ਦਿਨ ਮਿਤੀ 09.08, 2024 ਨੂੰ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕਾਂ, ਇਨਸੋਰੈਂਸ ਕੰਪਨੀਆਂ, ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਦਫਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵਿਖੇ ਕੀਤਾ ਗਿਆ। ਇਸ ਮੌਕੇ ਜਿਲ੍ਹਾ ਅਤੇ ਸੈਸ਼ਨਜ ਜੱਜ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਜਲੰਧਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਰਾਜੀਨਾਮਾ ਯੋਗ ਫੌਜਦਾਰੀ ਕੇਸ ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਟਰੈਫਿਕ ਚਲਾਨ, ਮੋਟਰ ਦੁਰਘਟਨਾ ਕਲੇਮ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਂਜਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਜਾਣਗੇ।

ਇਸ ਤੋਂ ਇਲਾਵਾਂ ਹੋਰ ਜਾਣਕਾਰੀ ਦੰਦਿਆ ਹੋਇਆ ਇਸ ਮੀਟਿੰਗ ਵਿੱਚ ਸ੍ਰੀ ਬਗੀਚਾ ਸਿੰਘ, ਸੀ.ਜੇ.ਐੱਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਨੇ ਵੱਖ – ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਇਸ ਲੋਕ ਅਦਾਲਤ ਵਿੱਚ ਆਪਸੀ ਰਾਜੀਨਾਮੇ ਰਾਹੀਂ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਜੋ ਵੀ ਕੇਸ ਰਾਜੀਨਾਮੇ ਦੇ ਆਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹਨਾਂ ਕੇਸਾਂ ਨੂੰ ਉਹਨਾਂ ਦੇ ਵਿਭਾਗਾਂ ਵੱਲੋਂ ਜਿਆਦਾ ਤੋਂ ਜਿਆਦਾ ਕੌਮੀ ਵੱਲੋਂ ਲੋਕ ਅਦਾਲਤ ਵਿੱਚ ਲਗਾਏ ਜਾਣ ਤਾਂ ਜੋ ਇਸ ਲੋਕ ਅਦਾਲਤ ਦਾ ਫਾਇਦਾ ਆਮ ਤੇ ਗਰੀਬ ਲੋਕਾਂ ਨੂੰ ਮਿਲ ਸਕੇ।

Related Articles

Leave a Reply

Your email address will not be published. Required fields are marked *

Back to top button