ਦੇਸ਼ਦੁਨੀਆਂਪੰਜਾਬ

ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਇਕ-ਦੂਜੇ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਅਕਾਲੀ ਆਗੂਆਂ ਨੂੰ ਸਖ਼ਤ ਤਾੜਨਾ

ਅੰਮ੍ਰਿਤਸਰ, (PRIME INDIAN NEWS) :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਵਿਚਾਰੇ ਜਾ ਰਹੇ ਮਾਮਲੇ ਦੇ ਸੰਬੰਧ ਵਿਚ ਵੱਖ-ਵੱਖ ਅਕਾਲੀ ਆਗੂਆਂ ਵਲੋਂ ਇਕ-ਦੂਜੇ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਅਤੇ ਇਸ ਨੂੰ ਅਕਾਲ ਤਖ਼ਤ ਸਾਹਿਬ ਦੀ ਮਾਣ- ਮਰਿਆਦਾ ਦੇ ਵਿਰੁੱਧ ਕਰਾਰ ਦਿੰਦਿਆਂ ਅਜਿਹਾ ਕਰਨ ਵਾਲੇ ਅਕਾਲੀ ਆਗੂਆਂ ਨੂੰ ਸਖ਼ਤ ਤਾੜਨਾ ਕੀਤੀ ਹੈ। ਅਕਾਲ ਤਖ਼ਤ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਵਲੋਂ ਜਾਰੀ ਬਿਆਨ ਅਨੁਸਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਵਰਤਾਰਾ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਯਾਦਾ ਅਤੇ ਸਰਬਉੱਚਤਾ ਦੇ ਵਿਰੁੱਧ ਹੈ, ਕਿਉਂਕਿ ਜਦੋਂ ਤੱਕ ਇਹ ਮਾਮਲਾ ਵਿਚਾਰ ਅਧੀਨ ਹੈ ਤਦ ਤੱਕ ਇਸ ‘ਤੇ ਕਿਸੇ ਤਰ੍ਹਾਂ ਦੀਆਂ ਵੀ ਟਿੱਪਣੀਆਂ ਉਚਿਤ ਨਹੀਂ ਹਨ। ਉਨ੍ਹਾਂ ਸਿੱਖ ਸਿਆਸਤ ਨਾਲ ਜੁੜੇ ਆਗੂਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਤਿਕਾਰ, ਸਿਧਾਂਤ ਅਤੇ ਪਰੰਪਰਾ ਨੂੰ ਧਿਆਨ ਵਿਚ ਰੱਖਦਿਆਂ ਇਕ-ਦੂਜੇ ਵਿਰੁੱਧ ਬਿਆਨਬਾਜ਼ੀ ਤੁਰੰਤ ਬੰਦ ਕੀਤੀ ਜਾਵੇ। ਜੇਕਰ ਸਿੱਖ ਸਿਆਸੀ ਆਗੂ ਬਾਜ਼ ਨਾ – ਆਏ ਤਾਂ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਦੀ ਉਲੰਘਣਾ ਕਰਨ ਵਾਲੇ ਆਗੂਆਂ ਦੇ ਖ਼ਿਲਾਫ਼ ਪੰਥਕ ਰਹੁ-ਰੀਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button