ਦੇਸ਼ਦੁਨੀਆਂਪੰਜਾਬ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਨੈਚਿੰਗ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਸਨੈਚਰਾਂ ਨੂੰ ਕੀਤਾ ਗ੍ਰਿਫ਼ਤਾਰ

CP ਨੇ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧਤਾ ਨੂੰ ਦੁਹਰਾਇਆ

ਜਲੰਧਰ, ਐਚ ਐਸ ਚਾਵਲਾ। ਸ਼ਹਿਰ ਵਿੱਚ ਸਨੈਚਰਾਂ ਨੂੰ ਨੱਥ ਪਾਉਣ ਲਈ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹਰਜਿੰਦਰ ਸਿੰਘ ਉਰਫ ਜਿੰਦੀ ਪੁੱਤਰ ਸਵਰਗੀ ਮਲਕੀਤ ਸਿੰਘ ਵਾਸੀ ਪਿੰਡ ਅਹਿਮਦਪੁਰ ਛੰਨਾ, ਥਾਣਾ ਸੁਲਤਾਨਪੁਰ ਲੋਧੀ, ਕਪੂਰਥਲਾ, ਜੋ ਕਿ ਹੁਣ ਇੰਦਰਾ ਕਾਲੋਨੀ, ਨਕੋਦਰ, ਜਲੰਧਰ ਦਾ ਰਹਿਣ ਵਾਲਾ ਸੀ, ਜੋ ਕਿ ਕਈ ਵਾਰਦਾਤਾਂ ਵਿੱਚ ਸ਼ਾਮਲ ਸੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੇ ਮਾਡਲ ਟਾਊਨ ਸਥਿਤ ਕੇਐਫਸੀ ਨੇੜਿਓਂ ਗ੍ਰਿਫ਼ਤਾਰ ਕੀਤਾ । ਉਨ੍ਹਾਂ ਦੱਸਿਆ ਕਿ ਉਸ ਕੋਲੋਂ ਇੱਕ ਮੋਟਰਸਾਈਕਲ ਅਤੇ ਚਾਰ ਸੈੱਟ ਸੋਨੇ ਦੀਆਂ ਵਾਲੀਆਂ ਬਰਾਮਦ ਹੋਈਆਂ ਹਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਡਿਵੀਜ਼ਨ ਨੰਬਰ 6 ਜਲੰਧਰ ਵਿਖੇ ਮੁਕੱਦਮਾ ਨੰਬਰ 210 ਮਿਤੀ 20.09.2024 ਅਧੀਨ 303(2) ਬੀ.ਐਨ.ਐਸ. ਬਾਅਦ ਵਿੱਚ 317(2) ਬੀ.ਐਨ.ਐਸ. ਹੇਠ ਪਰਚਾ ਦਰਜ ਕੀਤਾ ਹੈ ਅਤੇ ਮੁਲਜ਼ਮ ਖ਼ਿਲਾਫ਼ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਪਹਿਲਾਂ ਹੀ ਕੇਸ ਦਰਜ ਹਨ।

ਇਸੇ ਤਰ੍ਹਾਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਡਵੀਜ਼ਨ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਸਨੈਚਿੰਗ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਇਕ ਚੋਰੀ ਦਾ ਮੋਟਰਸਾਈਕਲ, ਇਕ ਮੈਸਟ੍ਰੋ ਸਕੂਟਰ ਅਤੇ ਇਕ ਮੋਬਾਈਲ ਫ਼ੋਨ ਬਰਾਮਦ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇੱਕ ਇਤਲਾਹ ਦੇ ਆਧਾਰ ‘ਤੇ ਦੋਵਾਂ ਮੁਲਜ਼ਮਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸੁਖਪਾਲ ਸਿੰਘ ਵਾਸੀ ਪਿੰਡ ਧਵਨਕੇ ਨਿਸ਼ਾਨ, ਥਾਣਾ ਸਦਰ, ਕਪੂਰਥਲਾ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨਾ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਪਿੰਡ ਧਵਨਕੇ ਜਗੀਰ, ਥਾਣਾ ਸਦਰ, ਕਪੂਰਥਲਾ ਪੁਲਿਸ ਨੇ ਕਾਬੂ ਕੀਤਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਖਿਲਾਫ਼ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਮੁਕੱਦਮਾ ਨੰਬਰ 158 ਮਿਤੀ 20.09.2024 ਅਧੀਨ 303(2) ਬੀ.ਐਨ.ਐਸ. ਬਾਅਦ ਵਿੱਚ 317(2) ਬੀ.ਐਨ.ਐਸ. ਪਰਚਾ ਦਰਜ ਕੀਤਾ ਗਿਆ ਹੈ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਗੁਰਪ੍ਰੀਤ ਖ਼ਿਲਾਫ਼ ਇੱਕ ਕੇਸ ਪੈਂਡਿੰਗ ਹੈ ਜਦੋਂਕਿ ਮਨਪ੍ਰੀਤ ਖ਼ਿਲਾਫ਼ ਪੰਜ ਕੇਸ ਪੈਂਡਿੰਗ ਹਨ। ਉਨ੍ਹਾਂ ਕਿਹਾ ਕਿ ਦੋਵਾਂ ਮਾਮਲਿਆਂ ਦੀ ਜਾਂਚ ਜਾਰੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਸ੍ਰੀ ਸਵਪਨ ਸ਼ਰਮਾ ਨੇ ਸ਼ਹਿਰ ਵਿੱਚ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਮਿਸ਼ਨਰੇਟ ਪੁਲਿਸ ਦੀ ਜ਼ੀਰੋ ਟੋਲਰੈਂਸ ਨੂੰ ਦੁਹਰਾਇਆ।

Related Articles

Leave a Reply

Your email address will not be published. Required fields are marked *

Back to top button