ਫੁੱਲਾਂ ਦਾ ਗੁੱਲਦਸਤਾ ਦੇ ਕੇ ਦਿੱਤੀਆਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ, ਕੈਂਟ ਦੀਆਂ ਸਮੱਸਿਆਵਾਂ ਤੋਂ ਕਰਵਾਇਆ ਜਾਣੂ
ਜਲੰਧਰ ਕੈਂਟ, ਐਚ ਐਸ ਚਾਵਲਾ। ਆਮ ਆਦਮੀ ਪਾਰਟੀ ਜਲੰਧਰ ਕੈਂਟ ਦੇ ਬਲਾਕ ਪ੍ਰਧਾਨ ਸ. ਸਵਿੰਦਰ ਸਿੰਘ ਖੱਟਰ (ਵੀਰੂ) ਨੇ ਆਪਣੇ ਸਾਥੀਆਂ ਸਮੇਤ ਅੱਜ ਜਲੰਧਰ ਕੈਂਟ ਦੇ ਨਵਨਿਯੁਕਤ ACP ਕੁਲਵਿੰਦਰ ਸਿੰਘ ਵਿਰਕ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਫੁੱਲਾਂ ਦਾ ਗੁੱਲਦਸਤਾ ਦੇ ਕੇ ਵਧਾਈਆਂ ਅਤੇ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਬਲਾਕ ਪ੍ਰਧਾਨ ਸਵਿੰਦਰ ਸਿੰਘ ਖੱਟਰ (ਵੀਰੂ) ਨੇ ACP ਕੁਲਵਿੰਦਰ ਸਿੰਘ ਵਿਰਕ ਨੂੰ ਕੈਂਟ ਵਿੱਚ ਲੰਮੇ ਸਮੇਂ ਤੋਂ ਆ ਰਹੀ ਟਰੈਫਿਕ ਸਮੱਸਿਆ ਤੋਂ ਇਲਾਵਾ ਕੈਂਟ ਇਲਾਕੇ ਦੀਆਂ ਹੋਰ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਜਲਦ ਹੀ ਇਸਦਾ ਪੱਕੇ ਤੌਰ ਤੇ ਹੱਲ ਕਰਨ ਲਈ ਕਿਹਾ।
ACP ਕੁਲਵਿੰਦਰ ਸਿੰਘ ਵਿਰਕ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਇਹਨਾਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਸਵਿੰਦਰ ਸਿੰਘ ਖੱਟਰ (ਵੀਰ), ਅਨਿਲ ਚੌਹਾਨ, ਅਨਿਲ ਕਨੌਜੀਆ, ਹੰਸ ਰਾਜ ਖੇੜਾ (ਕੱਟੂ), ਨਿਖਿਲ ਵਧਵਾ, ਗੁਲਸ਼ਨ ਜੈਨ ਆਦਿ ਮੌਜੂਦ ਸਨ।
















