ਦੇਸ਼ਦੁਨੀਆਂਪੰਜਾਬ

ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆ ਕਤਲ ਕੇਸ ਵਿੱਚ ਲੋੜੀਂਦਾ ਦੋਸ਼ੀ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਡਾਕਟਰ ਅੰਕੁਰ ਗੁਪਤਾ, ਆਈ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ ਨਸ਼ਾ ਤਸਕਰਾਂ/ ਲੁੱਟਾ ਖੋਹਾ ਕਰਨ ਵਾਲਿਆ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀਮਤੀ ਜਸਰੂਪ ਕੌਰ ਬਾਠ, ਆਈ.ਪੀ.ਐੱਸ. ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ, ਸ੍ਰੀ ਕੁਲਵਿੰਦਰ ਸਿੰਘ ਵਿਰਕ, ਉਪ-ਪੁਲਿਸ ਕਪਤਾਨ ਸਬ-ਡਵੀਜਨ ਨਕੋਦਰ ਜੀ ਦੀ ਅਗਵਾਈ ਹੇਠ ਇੰਸਪੈਕਟਰ ਜੈਪਾਲ, ਮੁੱਖ ਅਫਸਰ ਥਾਣਾ ਸਦਰ ਨਕੋਦਰ ਦੀ ਪੁਲਿਸ ਵਲੋਂ ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆ ਕਤਲ ਕੇਸ ਵਿੱਚ ਲੋੜੀਂਦੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਕੁਲਵਿੰਦਰ ਸਿੰਘ ਵਿਰਕ, ਉਪ-ਪੁਲਿਸ ਕਪਤਾਨ ਸਬ- ਡਵੀਜਨ ਨਕੋਦਰ ਜੀ ਨੇ ਦੱਸਿਆ ਕਿ ਮਿਤੀ 14-03-2022 ਨੂੰ ਪਿੰਡ ਮੱਲੀਆ ਕਲਾਂ ਕਬੱਡੀ ਟੂਰਨਾਮੈਂਟ ਵਿੱਚ ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਨੰਗਲ ਅੰਬੀਆ ਥਾਣਾ ਸ਼ਾਹਕੋਟ ਦਾ ਨਾ- ਮਾਲੂਮ ਵਿਅਕਤੀਆਂ ਵਲੋਂ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਸਬੰਧੀ ਮੁਕੱਦਮਾ ਨੰਬਰ 40 ਮਿਤੀ 14/03/2022 ਅ/ਧ 302,307,148,149,120-B,212,216 IPC, 25/27/-54-59 Arms Act ਥਾਣਾ ਸਦਰ ਨਕੋਦਰ ਦਰਜ ਰਜਿਸਟਰ ਕੀਤਾ ਗਿਆ ਸੀ। ਜੋ ਇਸ ਮੁਕੱਦਮਾ ਵਿੱਚ ਲੋੜੀਂਦੇ ਦੋਸ਼ੀ ਸਵਰਨ ਸਿੰਘ ਪੁੱਤਰ ਸੁਖਰਾਜ ਸਿੰਘ ਵਾਸੀ R/46-A ਪ੍ਰੀਤਮ ਇਨਕਲੇਵ ਨੇੜੇ ਗੋਲਡਨ ਗੇਟ ਅਮ੍ਰਿਤਸਰ ਥਾਣਾ ਮਕਬੂਲਪੁਰ ਜਿਲ੍ਹਾ ਅੰਮ੍ਰਿਤਸਰ ਹਾਲ ਵਾਸੀ ਪਿੰਡ ਕਿਲਾ ਮਹਿਕਾ ਥਾਣਾ ਜੰਡਿਆਲਾ ਗੁਰੂ ਜਿਲ੍ਹਾ ਅੰਮ੍ਰਿਤਸਰ ਨੂੰ ਮਿਤੀ 03-05-2024 ਨੂੰ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਸਵਰਨ ਸਿੰਘ ਨੇ ਆਪਣੇ ਸਾਥੀ ਦੋਸ਼ੀ ਜੁਝਾਰ ਸਿੰਘ ਉਰਫ ਸਿਮਰਨਜੀਤ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਜੋਰਾ ਫਾਟਕ ਚਾਲੀ ਖੂਹ ਕੁਲਾਰ ਥਾਣਾ ਮੋਹਕਮਪੁਰ ਹਾਲ ਵਾਸੀ ਪਿੰਡ ਮਾਧੋਪੁਰ ਥਾਣਾ ਗੁਗਚਾਈ ਜਿਲਾ ਪੀਲੀਭੀਤ ਯੂ.ਪੀ ਦੇ ਕਹਿਣ ਪਰ ਸੰਦੀਪ ਨੰਗਲ ਅੰਬੀਆ ਨੂੰ ਗੋਲੀਆ ਮਾਰਨ ਵਾਲੇ ਸ਼ੂਟਰਾ ਦਾ ਆਪਣੇ ਪਾਸ ਅੰਮ੍ਰਿਤਸਰ ਵਿਖੇ ਠਹਿਰਣ ਅਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਸੀ ਅਤੇ ਉਹਨਾਂ ਨੂੰ ਗੱਡੀਆ ਦੀਆਂ ਜਾਅਲੀ ਨੰਬਰ ਪਲੇਟਾ ਮੁਹੱਈਆ ਕਰਵਾਈਆ ਸਨ। ਦੋਸ਼ੀ ਪਾਸੋਂ ਹੋਰ ਡੂੰਘਾਈ ਨਾਲ ਪੱਛਗਿੱਛ ਕਰਨ ਸਬੰਧੀ 02 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਸ ਪਾਸੋਂ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Related Articles

Leave a Reply

Your email address will not be published. Required fields are marked *

Back to top button