ਜਲੰਧਰ, ਐਚ ਐਸ ਚਾਵਲਾ। ਇਸ ਵੇਲੇ ਦੀ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਜਲੰਧਰ ਤੋਂ ਆ ਰਹੀ ਹੈ, ਜਿਥੇ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਨੇਤਾ ਲੱਕੀ ਓਬਰਾਏ ਨੂੰ ਜਲੰਧਰ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਮਿਲੀ ਜਾਣਕਾਰੀ ਅਨੁਸਾਰ ਲੱਕੀ ਨੂੰ 6 ਗੋਲੀਆਂ ਲੱਗੀਆਂ ਅਤੇ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਇਸ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਲੱਕੀ ਓਬਰਾਏ ਜਲੰਧਰ ਕੈਂਟ ਹਲਕੇ ਦੀ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦੇ ਕਰੀਬੀ ਸਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਇਲਾਕੇ ਦੇ CCTV ਕੈਮਰਿਆਂ ਦੀ ਬੜੀ ਡੂੰਘਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ।
















