ਦੇਸ਼ਦੁਨੀਆਂਪੰਜਾਬ

ਮਹਿਤਪੁਰ ਪੁਲਿਸ ਵੱਲੋ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੌਰਾਨ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਦੋਸ਼ੀ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਅਤੇ ਮਾਣਯੋਗ DGP ਸਾਹਿਬ ਦੇ ਏਜੰਡੇ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸਰਬਜੀਤ ਰਾਏ, PPS, ਪੁਲਿਸ ਕਪਤਾਨ (ਤਫਤੀਸ਼) ਜਲੰਧਰ ਦਿਹਾਤੀ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਇੰਸਪੈਕਟਰ ਬਲਬੀਰ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਵਾਲਾ 01 ਦੋਸ਼ੀ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।

ਸ਼੍ਰੀ ਉਂਕਾਰ ਸਿੰਘ ਬਰਾੜ, ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਬਲਬੀਰ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਟੀਮ SI ਕਸ਼ਮੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਇਲਾਕਾ ਥਾਣਾ ਮਹਿਤਪੁਰ ਦੇ ਵੱਖ-ਵੱਖ ਏਰੀਏ ਵਿੱਚ ਕਾਸੋ ਅਪ੍ਰੇਸ਼ਨ ਕੀਤਾ ਗਿਆ ਹੈ, ਨਸ਼ੇ ਦੇ ਖਿਲਾਫ ਸ਼ਪੈਸ਼ਲ ਮੁਹਿੰਮ ਦੌਰਾਨ ਗਸ਼ਤ ਵਾ ਨਾਕਾਬੰਦੀ ਕਰਕੇ 01 ਨੋਜਵਾਨ ਜਸਪਾਲ ਸਿੰਘ ਉਰਫ ਜੱਸੀ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਬੂਟੇ ਦੀਆ ਛੰਨਾ ਥਾਣਾ ਮਹਿਤਪੁਰ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 3 ਗ੍ਰਾਮ ਹੈਰੋਇਨ, 20 ਨਸ਼ੀਲੀਆਂ ਗੋਲੀਆਂ ਅਤੇ 21,500/- ਰੁਪਏ ਭਾਰਤੀ ਕਰੰਸੀ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਰਜਿਸ਼ਟਰ ਕੀਤਾ ਗਿਆ ਹੈ। ਇਸ ਮੁਕੱਦਮਾਂ ਵਿੱਚ ਦੋਸ਼ੀ ਤੋਂ ਹੋਰ ਵੀ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਇਹ ਸਮਾਨ ਕਿਹੜੇ ਸਾਧਨਾਂ ਰਾਹੀਂ ਕਿੱਥੋਂ ਅਤੇ ਕਿਵੇਂ ਲਿਆਂਦਾ ਗਿਆ ਹੈ। ਉਹਨਾਂ ਨੂੰ ਵੀ ਇਸ ਮੁਕੱਦਮਾਂ ਵਿੱਚ ਨਾਮਜਦ ਕੀਤਾ ਜਾਵੇਗਾ ਅਤੇ ਇਹਨਾਂ ਦੀ ਪ੍ਰਾਪਰਟੀ ਆਦਿ ਵੀ ਤਸਦੀਕ ਕੀਤੀ ਜਾ ਰਹੀ ਹੈ।

ਲੋਕਲ ਪੁਲਿਸ ਵੱਲੋ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾਲ-ਨਾਲ ਹੀ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਹ ਦੋਸ਼ੀ ਪਿਛਲੇ ਸਮੇਂ ਦੋਰਾਨ ਨਸ਼ੇ ਦੀ ਇਸ ਭਿਆਨਕ ਬਿਮਾਰੀ ਵਿੱਚ ਪੀੜਤ ਰਹਿ ਚੁੱਕੇ ਹਨ, ਉਹਨਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਉਹ ਨਸ਼ੇ ਦੀ ਬਿਮਾਰੀ ਤੋਂ ਮੁੱਕਤ ਹੋ ਕੇ ਆਪਣਾ ਤੰਦਰੁਸਤ ਜੀਵਨ ਜੀ ਸਕਣ। ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button