
PRIME INDIAN NEWS✒️H S CHAWLA
“ਆਮ ਆਦਮੀ ਪਾਰਟੀ” ਦੀ ਮੌਜੂਦਾ ਪੰਜਾਬ ਸਰਕਾਰ ਨੇ ਆਪਣੇ ਹੀ ਵਿਧਾਇਕ ‘ਤੇ ਵਿਜੀਲੈਂਸ ਦੀ ਰੇਡ ਕੀਤੀ ਹੈ। ਜਲੰਧਰ ਸੇਂਟਰਲ ਤੋਂ ਵਿਧਾਇਕ ਰਮਨ ਅਰੋੜਾ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕਾਰਵਾਈ ਹੋਈ ਹੈ। ਸੂਤਰਾਂ ਅਨੁਸਾਰ ਰਮਨ ਅਰੋੜਾ ਦੇ ਘਰ ਅਤੇ ਦਫਤਰ ‘ਤੇ ਚੌਕਸੀ ਲਗਾ ਦਿੱਤੀ ਗਈ ਹੈ। ਰਮਨ ਅਰੋੜਾ ‘ਤੇ ਅਸਿਸਟੈਂਟ ਟਾਊਨ ਪਲਾਨਰ (ATP) ਸੁਖਦੇਵ ਵਸ਼ਿਸ਼ਟ ਨਾਲ ਮਿਲੀਭੁਗਤ ਦਾ ਦੋਸ਼ ਹੈ। ਸਰਕਾਰੀ ਬੁਲਾਰੇ ਮੁਤਾਬਿਕ ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਭੋਲੇ-ਭਾਲੇ ਲੋਕਾਂ ਨੂੰ ਝੂਠੇ ਨੋਟਿਸ ਭੇਜਦਾ ਸੀ ਅਤੇ ਫਿਰ ਉਹ ਪੈਸੇ ਲੈ ਕੇ ਉਨ੍ਹਾਂ ਨੂੰ ਰਫਾ-ਦਫਾ ਕਰਵਾ ਦਿੰਦਾ ਸੀ। ਰਮਨ ਅਰੋੜਾ ਦੀ ਸੁਰੱਖਿਆ ਵੀ ਕੁਝ ਦਿਨ ਪਹਿਲਾਂ ਵਾਪਸ ਲੈ ਲਈ ਗਈ ਸੀ। ਇਸ ਦੌਰਾਨ ‘ਆਪ’ ਪਾਰਟੀ ਦੇ ਬੁਲਾਰੇ ਸੰਨੀ ਆਹਲੂਵਾਲੀਆ ਨੇ ਦੱਸਿਆ ਕਿ ਰਮਨ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਉਸ ਦੇ ਕਰੀਬੀ ਰਿਸ਼ਤੇਦਾਰ ਖਿਲਾਫ ਵੀ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਦੀ ਜਾਂਚ ਵਿੱਚ ਇੱਕ ਹੋਰ ਆਗੂ ਦਾ ਨਾਮ ਵੀ ਸਾਹਮਣੇ ਆਇਆ ਹੈ। ਇਸ ਕਾਰਵਾਈ ਤੋਂ ਬਾਅਦ ਉਸ ‘ਤੇ ਵੀ ਗਾਜ਼ ਡਿਗ ਸਕਦੀ ਹੈ।





























