ਦੇਸ਼ਦੁਨੀਆਂਪੰਜਾਬ

Big News: ਨਸ਼ੇ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ, ਮੈਡੀਕਲ ਸਟੋਰ ਸੰਚਾਲਕ ‘ਤੇ ਗੋਲੀਬਾਰੀ ਦਾ ਦੋਸ਼

PRIME INDIAN NEWS✍️H S CHAWLA

ਮਾਨਸਾ, (PIN):- ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਜਿਲ੍ਹਾ ਮਾਨਸਾ ਤੋਂ ਸਾਹਮਣੇ ਆ ਰਹੀ ਹੈ, ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁੱਢਲੀ ਜਾਣਕਾਰੀ ਅਨੁਸਾਰ, ਇਸ ਘਟਨਾ ਵਿੱਚ ਇੱਕ ਮੈਡੀਕਲ ਸਟੋਰ ਮਾਲਕ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ, ਜਿਸ ‘ਤੇ ਪਰਵਿੰਦਰ ਸਿੰਘ ਝੋਠਾ ਨੂੰ ਗੋਲੀ ਮਾਰਨ ਦਾ ਦੋਸ਼ ਹੈ।

ਜਾਣਕਾਰੀ ਅਨੁਸਾਰ, ਗੋਲੀ ਲੱਗਣ ਤੋਂ ਬਾਅਦ, ਪਰਵਿੰਦਰ ਸਿੰਘ ਝੋਟਾ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਪਰਵਿੰਦਰ ਸਿੰਘ ਝੋਟਾ ਨਸ਼ੇ ਦੀ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੇ ਕਤਲ ਦੀ ਖ਼ਬਰ ਤੋਂ ਬਾਅਦ, ਇਸ ਘਟਨਾ ਬਾਰੇ ਕਈ ਸਵਾਲ ਉਠ ਰਹੇ ਹਨ। ਗੌਰਤਲਬ ਹੈ ਕਿ ਪਰਵਿੰਦਰ ਸਿੰਘ ਝੋਟਾ ‘ਤੇ ਵੀ ਨਸ਼ੇ ਦੇ ਮਾਮਲੇ ਦਰਜ ਰਹਿ ਚੁੱਕੇ ਹਨ ਪਰ ਹੁਣ ਉਹ ਨਸ਼ੇ ਦੇ ਵਿਰੁੱਧ ਬੋਲਦਾ ਸੀ।

Related Articles

Back to top button