ਦੇਸ਼ਦੁਨੀਆਂਪੰਜਾਬ

BIG NEWS : ਮੋਹਾਲੀ ਦੇ ਵੇਰਕਾ ਪਲਾਂਟ ਦੇ ਮੇਨ ਗੇਟ ‘ਤੇ ਕਿਸਾਨਾਂ ਨੇ ਜੜਿਆ ਤਾਲਾ, ਛੁੱਟੀ ਹੋਣ ਤੇ ਅੰਦਰ ਫਸੇ ਮੁਲਾਜ਼ਮ

ਮੋਹਾਲੀ, (PRIME INDIAN NEWS) :- ਇਸ ਸਮੇਂ ਦੀ ਵੱਡੀ ਖ਼ਬਰ ਪੰਜਾਬ ਦੇ ਮੁਹਾਲੀ ਤੋਂ ਆ ਰਹੀ ਹੈ। ਮੋਹਾਲੀ ਦੇ ਫੇਜ਼-6 ਸਥਿਤ ਵੇਰਕਾ ਪਲਾਂਟ ਦੇ ਮੇਨ ਗੇਟ ਨੂੰ ਤਾਲਾ ਲਗਾ ਦਿੱਤਾ ਗਿਆ ਹੈ। ਕਿਸਾਨਾਂ ਨੇ ਗੇਟ ਨੂੰ ਤਾਲਾ ਲਾ ਦਿੱਤਾ ਹੈ। ਪਲਾਂਟ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਵੀ ਗੇਟ ਅੰਦਰ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚ ਵੱਡੀ ਗਿਣਤੀ ਵਿਚ ਔਰਤਾਂ ਹਨ। ਸ਼ਾਮ 5 ਵਜੇ ਮੁਲਾਜ਼ਮਾਂ ਨੂੰ ਛੁੱਟੀ ਹੋਣੀ ਸੀ। ਇਸ ਤੋਂ ਪਹਿਲਾਂ ਹੀ ਕਿਸਾਨਾਂ ਨੇ ਗੇਟ ਨੂੰ ਤਾਲਾ ਲਾ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੇਟ ’ਤੇ ਲਗਾਏ ਗਏ ਤਾਲੇ ਨੂੰ ਖੋਲ੍ਹਣ ਲਈ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਕਿਸਾਨਾਂ ਨੇ ਵੇਰਕਾ ਪਲਾਂਟ ਦੇ ਮੇਨ ਗੇਟ ਨੂੰ ਤਾਲਾ ਕਿਉਂ ਲਗਾਇਆ। ਕਰੀਬ ਇੱਕ ਘੰਟੇ ਤੋਂ ਗੇਟ ਨੂੰ ਤਾਲਾ ਲੱਗਿਆ ਹੋਇਆ ਹੈ। ਪਲਾਂਟ ਵਿੱਚ ਕੰਮ ਕਰ ਰਹੀਆਂ ਮਹਿਲਾ ਵਰਕਰਾਂ ਨੂੰ ਇੱਕ ਘੰਟੇ ਬਾਅਦ ਬਾਹਰ ਕੱਢਿਆ ਗਿਆ। ਇਸ ਦੇ ਨਾਲ ਹੀ ਫੇਜ਼-6 ਦੀ ਮੁੱਖ ਸੜਕ ’ਤੇ ਵੀ ਟ੍ਰੈਫਿਕ ਜਾਮ ਦੀ ਸਥਿਤੀ ਬਣੀ ਹੋਈ ਹੈ।

Related Articles

Leave a Reply

Your email address will not be published. Required fields are marked *

Back to top button