
ਨਵੀਂ ਦਿੱਲੀ, (PRIME INDIAN NEWS) :- ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਦਿੱਲੀ ਸਥਿਤ ਦਫਤਰ ਤੋਂ ਇੱਕ ਲਿਸਟ ਵੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਅੰੰਮਿ੍ਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ , ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ , ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ , ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ , ਫਰੀਦਕੋਟ ਤੋਂ ਕਰਮਜੀਤ ਅਨਮੋਲ , ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ , ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਡਾ. ਬਲਬੀਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਸੰਗਠਨ ਦੇ ਰਾਸ਼ਟਰੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵਲੋਂ ਜਾਰੀ ਕੀਤੀ ਗਈ ਇਸ ਲਿਸਟ ਦੀ ਕਾਪੀ
1. ਮਾਨਯੋਗ ਰਾਸ਼ਟਰੀ ਕਨਵੀਨਰ, ਆਮ ਆਦਮੀ ਪਾਰਟੀ
2. ਰਾਸ਼ਟਰੀ ਸਕੱਤਰ, ਆਮ ਆਦਮੀ ਪਾਰਟੀ
3. ਰਾਸ਼ਟਰੀ ਖਜ਼ਾਨਚੀ, ਆਮ ਆਦਮੀ ਪਾਰਟੀ
4. ਸੂਬਾ ਪ੍ਰਧਾਨ, ਆਮ ਆਦਮੀ ਪਾਰਟੀ ਪੰਜਾਬ
5. ਸੂਬਾ ਪ੍ਰਧਾਨ, ਆਮ ਆਦਮੀ ਪਾਰਟੀ ਪੰਜਾਬ
6. ਸੂਬਾ ਪ੍ਰਧਾਨ, ਆਮ ਆਦਮੀ ਪਾਰਟੀ ਪੰਜਾਬ
7. ਸੂਬਾ ਕਾਰਜਕਾਰੀ ਪ੍ਰਧਾਨ, ਆਮ ਆਦਮੀ ਪਾਰਟੀ ਪੰਜਾਬ ਨੂੰ ਵੀ ਭੇਜ ਦਿੱਤੀ ਗਈ ਹੈ।





























