
ਜਲੰਧਰ, ਐਚ ਐਸ ਚਾਵਲਾ। ਜਲੰਧਰ ਲੋਕਸਭਾ ਹਲਕਾ ਸੀਟ ਤੇ ਕਾਂਗਰਸੀ ਉਮੀਦਵਾਰ ਸ. ਚਰਨਜੀਤ ਸਿੰਘ ਚੰਨੀ ਨੇ 175993 ਵੋਟਾਂ ਦੀ ਬੜਤ ਨਾਲ ਇਤਿਹਾਸਕ ਜਿੱਤ ਦਰਜ ਕੀਤੀ ਹੈ। ਚਰਨਜੀਤ ਸਿੰਘ ਚੰਨੀ ਨੂੰ 390053, ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 214060, ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 208889, ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੂੰ 67911, ਬਸਪਾ ਦੇ ਬਲਵਿੰਦਰ ਕੁਮਾਰ ਨੂੰ 64941 ਵੋਟਾਂ ਮਿਲੀਆਂ।
ਇਸ ਸੀਟ ਤੋਂ ਮੁੱਖ ਮੁਕਾਬਲਾ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ, ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਅਤੇ ‘ਆਪ’ ਦੇ ਪਵਨ ਕੁਮਾਰ ਟੀਨੂੰ ਵਿਚਕਾਰ ਸੀ, ਜਿਸ ਵਿੱਚ ਚਰਨਜੀਤ ਸਿੰਘ ਚੰਨੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਸਮੂਹ ਜਲੰਧਰ ਵਾਸੀਆਂ ਦੇ ਨਾਲ ਨਾਲ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।





























