
ਕਿਹਾ – ਸ਼ਹਿਰ ਨੂੰ ਅਪਰਾਧ ਮੁਕਤ ਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਉਹਨਾਂ ਦੀ ਪਹਿਲ ਤੇ ਮੁੱਢਲਾ ਫਰਜ
ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ ਵੱਲੋਂ ਸ਼ਹਿਰ ਵਿੱਚ ਅਪਰਾਧ ਮੁਕਤ ਵਾਤਾਵਰਣ ਤੇ ਕਾਨੂੰਨ ਵਿਵਸਥਾ ਨੂੰ ਹੋਰ ਮਜਬੂਤ ਬਣਾਉਣ ਲਈ ਐਸ.ਐਚ.ਓਜ, ਈ.ਆਰ.ਐਸ/ਟਰੈਫਿਕ ਪੁਲਿਸ ਇੰਚਾਰਜ, ਚੌਂਕੀ ਇੰਚਾਰਜ ਤੇ ਯੂਨਿਟ ਇੰਚਾਰਜਾਂ ਨਾਲ ਅੱਜ ਕਾਨਫਰੰਸ ਹਾਲ ਪੁਲਿਸ ਲਾਈਨ ਵਿਖੇ ਅਪਰਾਧ ਨਿਯੰਤਰਣ ਤੇ ਟ੍ਰੈਫਿਕ ਪ੍ਰਬੰਧਨ ਸੰਬੰਧੀ ਇੱਕ ਵਿਸ਼ੇਸ਼ ਮੀਟਿੰਗ ਬੁਲਾਈ।
ਇਸ ਮੀਟਿੰਗ ਵਿੱਚ ਸ਼੍ਰੀ ਮਨਪ੍ਰੀਤ ਸਿੰਘ ਢਿੱਲੋ ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸੀਗੇਸ਼ਨ ਅਤੇ ਸ਼੍ਰੀ ਪਰਮਿੰਦਰ ਸਿੰਘ ਹੀਰ ਡਿਪਟੀ ਕਮਿਸ਼ਨਰ ਪੁਲਿਸ ਹੈਡਕੁਆਰਟਰ ਵੀ ਸ਼ਾਮਲ ਸਨ। ਇਸ ਮੀਟਿੰਗ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ, ਨਸ਼ਾ ਕਰਨ ਵਾਲਿਆਂ ਦੇ ਮੁੜ ਵਸੇਬੇ ਲਈ ਓਟ ਸੈਂਟਰ ਵਿੱਚ ਦਾਖਲ ਕਰਨ, ਥਾਣਿਆਂ ਵਿੱਚ ਦਰਜ ਮੁਕੱਦਮਿਆਂ ਦੇ ਜਲਦ ਨਿਪਟਾਰੇ, ਲੁੱਟ-ਖੋਹ ਦੀਆਂ ਵਾਰਦਾਤਾਂ ਦੀ ਰੋਕਥਾਮ, ਸੇਫ ਪੰਜਾਬ ਪੋਰਟਲ ਅਤੇ ਹੋਰ ਪੈਡਿੰਗ ਦਰਖਾਸਤਾਂ ਦੇ ਨਿਪਟਾਰੇ ਅਤੇ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਹਿਰ ਦੇ ਟ੍ਰੈਫਿਕ ਪ੍ਰਬੰਧਨ ਨੂੰ ਹੋਰ ਮਜਬੂਤ ਕਰਨ ਸਬੰਧੀ ਚਰਚਾ ਕੀਤੀ ਗਈ ਅਤੇ ਯੋਗ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।
ਮੀਟਿੰਗ ਦੌਰਾਨ ਜਾਰੀ ਕੀਤੇ ਦਿਸ਼ਾ ਨਿਰਦੇਸ਼ ਤੇ ਹਦਾਇਤਾਂ:
ਸ਼ਹਿਰ ਵਿੱਚ ਅਪਰਾਧਾਂ ਨੂੰ ਰੋਕਣ ਲਈ ਦਿਨ ਅਤੇ ਰਾਤ ਦੇ ਸਮੇਂ ਪੈਟਰੋਲਿੰਗ ਨੂੰ ਹੋਰ ਮਜ਼ਬੂਤ ਕਰਨ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਟੀਮਾਂ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ।
ਸ਼ਹਿਰ ਦੇ ਸਾਰੇ ਥਾਣਿਆਂ ਵਿੱਚ ਪੈਡਿੰਗ ਕੇਸਾਂ, ਸੇਫ ਪੰਜਾਬ ਪੋਰਟਲ ਤੇ ਹੋਰ ਦਰਖਾਸਤਾਂ ਦੀ ਵਿਸਤ੍ਰਿਤ ਸਮੀਖਿਆ ਕਰਦੇ ਹੋਏ ਉਨ੍ਹਾਂ ਦੇ ਜਲਦੀ ਨਿਪਟਾਰੇ ਅਤੇ ਚਾਰਜਸ਼ੀਟਾਂ ਦੀ ਫਾਇਲਿੰਗ ਯਕੀਨੀ ਬਣਾਉਣ ਦੀ ਹਦਾਇਤ ਕੀਤੀ, ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਸ਼ਪੈਸ਼ਲ ਮੁਹਿੰਮਾਂ ਚਲਾਉਣ ਅਤੇ ਬਾਰ-ਬਾਰ ਅਪਰਾਧ ਕਰਨ ਦੇ ਆਦੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਸੰਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ।
ਸ਼ਹਿਰ ਵਿੱਚ ਬਿਨਾ ਰੁਕਾਵਟ ਟ੍ਰੈਫਿਕ ਪ੍ਰਬੰਧ ਅਤੇ ਸੜਕ ਸੁਰੱਖਿਆ ਨੂੰ ਹੋਰ ਮਜਬੂਤ ਬਣਾਉਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ, ਨਸ਼ਾ ਕਰਕੇ ਡਰਾਈਵਿੰਗ ਕਰਨ, ਤੇਜ਼ ਰਫ਼ਤਾਰ ਡਰਾਇਵਿੰਗ, ਟ੍ਰੈਫਿਕ ਨਿਯਮਾਂ ਦੀ ਉਲੰਘਣਾ, ਅਤੇ ਸੜਕ ਤੇ ਨਜਾਇਜ ਕਬਜੇ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ।
ਐਮਰਜੈਂਸੀ ਹੈਲਪਲਾਈਨ 112 ਅਤੇ 1091 ਪਰ ਆਉਣ ਵਾਲੀਆ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਤੇ ਪ੍ਰਭਾਵੀ ਜਵਾਬਾਂ ਨੂੰ ਯਕੀਨੀ ਬਣਾਉਣ ਅਤੇ ਮੁਸੀਬਤ ਦੌਰਾਨ ਨਾਗਰਿਕਾਂ ਤੱਕ ਸਮੇਂ ਸਿਰ ਪਹੁੰਚ ਕੇ ਸਹਾਇਤਾ ਪ੍ਰਦਾਨ ਕਰਨ ਬਾਰੇ ਕਿਹਾ ਗਿਆ, ਇਸ ਨਾਲ ਜਨਤਾ ਤੇ ਪੁਲਿਸ ਦੇ ਸੰਬੰਧ ਹੋਰ ਮਜ਼ਬੂਤ ਹੋਣਗੇ।
CP ਧਨਪ੍ਰੀਤ ਕੌਰ ਨੇ ਇਸ ਮੀਟਿੰਗ ਵਿੱਚ ਹਾਜਰ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਅਪਰਾਧਾਂ ਦੀ ਰੋਕਥਾਮ ਅਤੇ ਮਜਬੂਤ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਆਪਣੀ ਡਿਊਟੀ ਇਮਾਨਦਾਰੀ ਤੇ ਮਿਹਨਤ ਨਾਲ ਕਰਨ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਸ਼ਹਿਰ ਨੂੰ ਅਪਰਾਧ ਮੁਕਤ ਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਉਹਨਾਂ ਦੀ ਪਹਿਲ ਤੇ ਮੁੱਢਲਾ ਫਰਜ ਹੈ।
















