ਦੇਸ਼ਦੁਨੀਆਂਪੰਜਾਬ

CP ਜਲੰਧਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ‘ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ 21 ਪੁਲਿਸ ਅਧਿਕਾਰੀਆਂ ਨੂੰ CC-1 ਸਰਟੀਫਿਕੇਟ ਨਾਲ ਕੀਤਾ ਗਿਆ ਸਨਮਾਨਿਤ

ਜਲੰਧਰ, ਐਚ ਐਸ ਚਾਵਲਾ। ਅੱਜ ਜਲੰਧਰ ਦੇ ਪੁਲਿਸ ਲਾਈਨਜ਼ ਵਿਖੇ ਹੋਈ ਇੱਕ ਸਨਮਾਨ ਸਮਾਰੋਹ ਦੌਰਾਨ, ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਉਤਕ੍ਰਿਸ਼ਟ ਕਾਰਗੁਜ਼ਾਰੀ ਦੇ ਲਈ 21 ਪੁਲਿਸ ਅਧਿਕਾਰੀਆਂ ਨੂੰ ਕਲਾਸ-I  (CC-1) ਨਾਲ ਸਨਮਾਨਿਤ ਕੀਤਾ ਗਿਆ। ਇਹ ਸਰਟੀਫਿਕੇਟ ਪ੍ਰਾਪਤ ਕਰਨ ਵਾਲਿਆਂ ਵਿੱਚ 4 ਸਬ-ਇੰਸਪੈਕਟਰ, 14 ਅਸਿਸਟੈਂਟ ਸਬ-ਇੰਸਪੈਕਟਰ (ASI), ਅਤੇ 3 ਕਾਂਸਟੇਬਲ ਸ਼ਾਮਿਲ ਹਨ।

ਇਸ ਮੌਕੇ ‘ਤੇ ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ, “ਇਨ੍ਹਾਂ ਅਧਿਕਾਰੀਆਂ ਦੀ ਸ਼ਲਾਘਾਯੋਗ ਮਿਹਨਤ ਨੇ ਨਸ਼ਿਆਂ ਵਿਰੁੱਧ ਸਾਡੀ ਲੜਾਈ ‘ਚ ਹਕੀਕਤੀ ਬਦਲਾਅ ਲਿਆਂਦਾ ਹੈ। ਉਨ੍ਹਾਂ ਦੀ ਨਿਸ਼ਠਾ, ਇਮਾਨਦਾਰੀ ਅਤੇ ਹਿੰਮਤ ਬੇਮਿਸਾਲ ਹੈ, ਜੋ ਜਲੰਧਰ ਪੁਲਿਸ ਦੀ ਨਸ਼ਾ ਮੁਕਤ ਸਮਾਜ ਬਣਾਉਣ ਲਈ ਕੀਤੀ ਜਾ ਰਹੀ ਲਗਾਤਾਰ ਕੋਸ਼ਿਸ਼ ਨੂੰ ਦਰਸਾਉਂਦੀ ਹੈ।”

ਇਸ ਸਮਾਗਮ ਵਿੱਚ ਡੀ.ਸੀ.ਪੀ (ਇਨਵੈਸਟੀਗੇਸ਼ਨ) ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਅਤੇ ਏ.ਡੀ.ਸੀ.ਪੀ ਹੈੱਡਕੁਆਰਟਰਜ਼ ਸ਼੍ਰੀ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਨੇ ਵੀ ਇਨ੍ਹਾਂ ਅਧਿਕਾਰੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹੀ ਹੀ ਲਾਜਵਾਬ ਕਾਰਗੁਜ਼ਾਰੀ ਜਾਰੀ ਰੱਖਣ ਦੀ ਪ੍ਰੇਰਣਾ ਦਿੱਤੀ।

Related Articles

Leave a Reply

Your email address will not be published. Required fields are marked *

Back to top button