ਦੇਸ਼ਦੁਨੀਆਂਪੰਜਾਬ

ਹਰਜਾਪ ਸੰਘਾ ਨੇ ਜਲੰਧਰ ਕੈਂਟ ‘ਚ ਜਨ-ਸੰਪਰਕ ਮੁਹਿੰਮ ਨੂੰ ਕੀਤਾ ਤੇਜ਼, ਮੌਜੂਦਾ ਪੰਜਾਬ ਸਰਕਾਰ ਦੀਆਂ ਨੀਤੀਆਂ ‘ਤੇ ਉਠਾਏ ਸਵਾਲ

ਜਲੰਧਰ, ਐਚ ਐਸ ਚਾਵਲਾ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨਸਭਾ ਹਲਕਾ ਜਲੰਧਰ ਕੈਂਟ ਦੇ ਇੰਚਾਰਜ ਸ. ਹਰਜਾਪ ਸਿੰਘ ਸੰਘਾ ਨੇ ਆਪਣੇ ਹਲਕੇ ‘ਚ ਜਨ-ਸੰਪਰਕ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ, ਜਿਸਦੇ ਚਲਦਿਆਂ ਉਹ ਪਾਰਟੀ ਵਰਕਰਾਂ ਨਾਲ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਸਬੰਧੀ ਜਾਣੂ ਕਰਵਾ ਰਹੇ ਹਨ।

ਮੌਜੂਦਾ ਪੰਜਾਬ ਸਰਕਾਰ ਦੀਆਂ ਨੀਤੀਆਂ ‘ਤੇ ਸਵਾਲ ਉਠਾਉਂਦਿਆਂ ਸ. ਸੰਘਾ ਨੇ ਕਿਹਾ ਕਿ ਸੂਬੇ ਦੇ ਲੋਕ ਆਪਣੇ ਆਪ ਨੂੰ ਮੌਜੂਦਾ ਸਰਕਾਰ ਤੋਂ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਨਾ ਤਾਂ ਜ਼ਮੀਨੀ ਪੱਧਰ ਤੇ ਕੋਈ ਵਿਕਾਸ ਕਾਰਜ ਦਿਖਾਈ ਦੇ ਰਹੇ ਹਨ ਅਤੇ ਨਾ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਸਹੀ ਢੰਗ ਨਾਲ ਹੱਲ ਰਿਹਾ ਹੈ, ਜਿਸ ਕਰਕੇ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਂਦੇ ਹਨ। ਇਸ ਦੌਰਾਨ ਸ. ਸੰਘਾ ਨੇ ਆਪਣੀਆਂ ਯੋਜਨਾਵਾਂ ਦਾ ਐਲਾਨ ਕਰਦੇ ਹੋਏ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤਾਂ ਜੋ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਸਕੇ।

ਸ. ਸੰਘਾ ਨੇ ਕਿਹਾ ਕਿ ਸੂਬੇ ਦੇ ਲੋਕ ਹੁਣ ਭਲੀ ਭਾਂਤ ਜਾਣ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਹਰ ਮੁੱਦੇ ‘ਤੇ ਫੇਲ ਹੋ ਚੁੱਕੀ ਹੈ, ਜਿਸ ਕਾਰਨ ਉਹ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਸ. ਸੰਘਾ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕ ਭਾਰੀ ਬਹੁਮਤ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ ਤਾਂ ਜੋ ਇਹ ਸਾਡਾ ਪੰਜਾਬ ਮੁੜ ਤੋਂ ਵਿਕਾਸਸ਼ੀਲ, ਹਰਿਆ ਭਰਿਆ ਅਤੇ ਹੱਸਦਾ ਵੱਸਦਾ ਪੰਜਾਬ ਬਣ ਸਕੇ।

Related Articles

Back to top button