ਦੇਸ਼ਦੁਨੀਆਂਪੰਜਾਬ

DC ਜਲੰਧਰ ਵਰਜੀਤ ਵਾਲੀਆ ਬਣੇ ਸੁਰਜੀਤ ਹਾਕੀ ਸੁਸਾਇਟੀ ਦੇ 22ਵੇਂ ਪ੍ਰਧਾਨ

ਕਿਹਾ – ਹਾਕੀ ਦੇ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਸਾਇਟੀ ਨੂੰ ਦਿੱਤਾ ਜਾਵੇਗਾ ਹਰ ਸੰਭਵ ਸਹਿਯੋਗ

ਜਲੰਧਰ, ਐਚ ਐਸ ਚਾਵਲਾ। ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ IAS ਨੂੰ ਸਾਲ 1984 ਵਿੱਚ ਓਲੰਪੀਅਨ ਸੁਰਜੀਤ ਸਿੰਘ ਰੰਧਾਵਾ (ਸਾਬਕਾ ਕਪਤਾਨ, ਭਾਰਤੀ ਹਾਕੀ ਟੀਮ) ਦੀ ਯਾਦ ਵਿੱਚ ਸਥਾਪਿਤ ਸੁਰਜੀਤ ਹਾਕੀ ਸੁਸਾਇਟੀ ਦਾ 22ਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਹ ਫੈਸਲਾ ਸੁਸਾਇਟੀ ਦੇ ਵਰਕਿੰਗ ਪ੍ਰਧਾਨ ਲੇਖ ਰਾਜ ਨਈਅਰ IRS (Retd.), ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸੁਸਾਇਟੀ ਦੇ ਸੰਵਿਧਾਨ ਅਨੁਸਾਰ ਲਿਆ ਗਿਆ। ਇਸ ਮੌਕੇ ਸਾਬਕਾ ਡਿਪਟੀ ਕਮਿਸ਼ਨਰ ਜਲੰਧਰ ਹਿਮਾਂਸ਼ੂ ਅਗਰਵਾਲ ਵੱਲੋਂ ਸੁਸਾਇਟੀ ਲਈ ਦਿੱਤੀਆਂ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਵੀ ਕੀਤੀ ਗਈ।

ਸੁਸਾਇਟੀ ਦੇ CEO ਇਕਬਾਲ ਸਿੰਘ ਸੰਧੂ, PCS (Retd.) ਨੇ ਦੱਸਿਆ ਕਿ ਮੀਟਿੰਗ ਤੋਂ ਬਾਅਦ ਸੁਸਾਇਟੀ ਦੇ ਮੈਂਬਰਾਂ ਵੱਲੋਂ ਨਵ-ਨਿਯੁਕਤ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਵਾਲੀਆ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਸੁਸਾਇਟੀ ਦੀਆਂ ਵੱਖ-ਵੱਖ ਗਤੀਵਿਧੀਆਂ, ਸੁਰਜੀਤ ਹਾਕੀ ਅਕੈਡਮੀ ਦੇ ਕੰਮਕਾਜ ਅਤੇ 43ਵੇਂ ਇੰਡਿਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ–2026 ਦੀਆਂ ਤਿਆਰੀਆਂ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਉਪਰ DC ਜਲੰਧਰ ਵਰਜੀਤ ਵਾਲੀਆ ਨੇ ਸੁਸਾਇਟੀ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦੇ ਹੋਏ ਭਰੋਸਾ ਦਿੱਤਾ ਕਿ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਹਾਕੀ ਦੇ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੁਸਾਇਟੀ ਦੇ ਵਿਸ਼ਾਲ ਤਜਰਬੇ ਦਾ ਲਾਭ, ਪੰਜਾਬ ਸਰਕਾਰ ਵੱਲੋਂ ਅਕਤੂਬਰ ਮਹੀਨੇ ਵਿੱਚ ਕਰਵਾਈ ਜਾਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਵੀ ਲਿਆ ਜਾਵੇਗਾ। ਇਸ ਮੀਟਿੰਗ ਦੌਰਾਨ ਸੁਸਾਇਟੀ ਦੇ ਫਾਊਂਡਰ ਮੈਂਬਰ ਅਤੇ ਚੀਫ਼ ਪੀ.ਆਰ.ਓ. ਸਵ. ਗੁਰਵਿੰਦਰ ਸਿੰਘ ‘ਗੁੱਲੂ’ ਬੱਠਲਾ ਨੂੰ ਉਨ੍ਹਾਂ ਦੀ ਬੇਵਕਤੀ ਮੌਤ ‘ਤੇ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਮੌਕੇ ਲੇਖ ਰਾਜ ਨਈਅਰ, ਲਖਵਿੰਦਰਪਾਲ ਸਿੰਘ ਖਹਿਰਾ (ਵਰਕਿੰਗ ਪ੍ਰਧਾਨ), ਰਣਬੀਰ ਸਿੰਘ ਟੁੱਟ (ਸਕੱਤਰ), ਸੁਰਿੰਦਰ ਸਿੰਘ ਭਾਪਾ (ਜਨਰਲ ਸਕੱਤਰ), ਰਾਮ ਪਰਤਾਪ ਅਤੇ ਅਮਰੀਕ ਸਿੰਘ ਪਵਾਰ (ਸੀਨੀਅਰ ਮੀਤ ਪ੍ਰਧਾਨ), ਸਿਮਰਦੀਪ ਸਿੰਘ ਬੱਠਲਾ, ਹਰਿੰਦਰ ਸਿੰਘ ਸੰਘਾ, ਕੁਲਵਿੰਦਰ ਸਿੰਘ ਥਿਆੜਾ, ਗੁਰਿੰਦਰ ਸਿੰਘ ਸੰਘਾ, ਸੁਖਵਿੰਦਰ ਸਿੰਘ ਲਾਲੀ, ਗੁਰਇਕਬਾਲ ਸਿੰਘ ਢਿੱਲੋਂ ਅਤੇ ਕਰਨਦੀਪ ਸਿੰਘ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button