ਪੰਜਾਬ

DCP ਅੰਕੁਰ ਗੁਪਤਾ ਨੇ ਪੁਲਿਸ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਨੂੰ ਹੋਰ ਮਜਬੂਤ ਕਰਨ ਲਈ ਕੀਤੀ ਵਿਸ਼ੇਸ਼ ਮੀਟਿੰਗ

ਜਲੰਧਰ, ਐਚ ਐਸ ਚਾਵਲਾ। ਮਾਨਯੋਗ ਕਮਿਸ਼ਨਰ ਆਫ ਪੁਲਿਸ ਜਲੰਧਰ ਸ੍ਰੀ ਸਵਪਨ ਸ਼ਰਮਾ ਆਈਪੀਐਸ, ਜੀ ਦੇ ਆਦੇਸ਼ਾਂ ਮੁਤਾਬਿਕ ਸ੍ਰੀ ਅੰਕੁਰ ਗੁਪਤਾ ਆਈਪੀਐਸ, ਡੀਸੀਪੀ ਲਾ ਐਂਡ ਆਰਡਰ ਜਲੰਧਰ, ਜੀ ਵੱਲੋਂ ਕਾਨਫਰੰਸ ਹਾਲ ਸੀਪੀ ਆਫਿਸ ਵਿਖੇ ਪੁਲਿਸ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਨੂੰ ਹੋਰ ਮਜਬੂਤ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਸਾਰੇ ਥਾਣਾ ਮੁਖੀ, ਟੈਕਨੀਕਲ ਅਤੇ ਸਾਈਬਰ ਕ੍ਰਾਈਮ ਸੈੱਲ ਦੇ ਇੰਚਾਰਜ ਸਾਰੇ ਏਸੀਪੀ ਸਾਹਿਬਾਨਾ ਦੇ ਰੀਡਰ ਹਾਜ਼ਰ ਹੋਏ।

ਮਾਣਯੋਗ ਡੀਸੀਪੀ ਸਾਹਿਬ ਨੇ ਸੀਪੀ ਸਾਹਿਬ ਵੱਲੋਂ ਜਾਰੀ ਕੀਤਾ ਹੋਇਆ ਸੋਸ਼ਲ ਮੀਡੀਆ ਦਾ ਮੋਬਾਇਲ ਨੰਬਰ ਹਰ ਇੱਕ ਪ੍ਰਤੀਨਿਧੀ ਅਤੇ ਸ਼ਹਿਰ ਵਾਸੀਆਂ ਤੱਕ ਪਹੁੰਚਾਉਣ ਲਈ ਉਚੇਚੇ ਤੌਰ ਤੇ ਜ਼ੋਰ ਦਿੱਤਾ ਗਿਆ ਅਤੇ ਥਾਣਾ ਮੁਖੀਆਂ ਨੂੰ ਲਾ ਐਂਡ ਆਰਡਰ ਦੀ ਸਥਿਤੀ ਨੂੰ ਹਰ ਹਾਲਤ ਵਿੱਚ ਕਾਇਮ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਆਮ ਪਬਲਿਕ ਨਾਲ ਪੁਲਿਸ ਪਬਲਿਕ ਮੀਟਿੰਗ ਕਰਕੇ ਸੀਪੀ ਸਾਹਿਬ ਵੱਲੋਂ ਟਰੈਫਿਕ ਵਿਵਸਥਾ ਨੂੰ ਦਰੁਸਤ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ ਨੂੰ ਜਾਣੂ ਕਰਵਾਉਣ ਲਈ ਅਤੇ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਆਖਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button