
ਜਲੰਧਰ, ਐਚ ਐਸ ਚਾਵਲਾ। ਮਾਣਯੋਗ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਦੇ ਹੁਕਮਾਂ ਅਨੁਸਾਰ ਤੇ ਉਨ੍ਹਾਂ ਦੀਆਂ ਨਸ਼ੇ ਵਿਰੁੱਧ ਚੱਲ ਰਹੀਆਂ ਮੁਹਿੰਮਾਂ ਦੀ ਪਾਲਣਾ ਕਰਦਿਆਂ, ਅੱਜ ਜਲੰਧਰ ਦਿਹਾਤੀ ਪੁਲਿਸ ਵੱਲੋਂ ਐਸ.ਐਸ.ਪੀ. ਸ. ਹਰਵਿੰਦਰ ਸਿੰਘ ਪੀ ਪੀ ਐਸ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੂਰਮਹਿਲ ਥਾਣਾ ਦੇ ਇਲਾਕੇ ਵਿੱਚ ਵਿਸ਼ੇਸ਼ ਤੌਰ ‘ਤੇ ਕੈਮੀਸਟ ਦੁਕਾਨਾਂ ਦੀ ਚੈਕਿੰਗ ਦੀ ਕਾਰਵਾਈ ਕੀਤੀ ਗਈ।
ਇਹ ਚੈਕਿੰਗ ਸ਼੍ਰੀ ਸੁਖਪਾਲ ਸਿੰਘ ਡੀ.ਐੱਸ.ਪੀ. ਨਕੋਦਰ ਅਤੇ ਸ਼੍ਰੀ ਲਵਿੰਦਰ ਸਿੰਘ ਡਰੱਗ ਇੰਸਪੈਕਟਰ ਦੀ ਅਗਵਾਈ ਹੇਠ ਪੁਲਿਸ ਜਥੇ ਦੀ ਮੌਜੂਦਗੀ ਵਿੱਚ ਕੀਤੀ ਗਈ। ਇਸ ਦੌਰਾਨ ਕਈ ਕੈਮੀਸਟ ਦੁਕਾਨਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ ਦਵਾਈਆਂ ਦੇ ਰਿਕਾਰਡ, ਮਿਆਦ ਪੁਰੀ ਹੋਈਆਂ ਦਵਾਈਆਂ, ਅਤੇ ਕਿਸੇ ਵੀ ਤਰੀਕੇ ਨਾਲ ਨਾਜਾਇਜ਼ ਦਵਾਈਆਂ ਦੀ ਵਿਕਰੀ ਦੀ ਜਾਂਚ ਕੀਤੀ ਗਈ।

ਇਸ ਮੁਹਿੰਮ ਦਾ ਮੁੱਖ ਉਦੇਸ਼ ਇਲਾਕੇ ਵਿੱਚ ਨਸ਼ੇ ਦੀ ਸਮੱਸਿਆ ਉੱਤੇ ਨੱਕ ਲਗਾਉਣਾ, ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਕਾਨੂੰਨ ਅਨੁਸਾਰ ਕੰਮ ਕਰ ਰਹੇ ਕੈਮੀਸਟਾਂ ਨੂੰ ਮਜ਼ਬੂਤ ਸਹਿਯੋਗ ਦੇਣਾ ਹੈ।
ਇਸ ਤਰ੍ਹਾਂ ਦੀਆਂ ਮੁਹਿੰਮਾਂ ਅੱਗੇ ਵੀ ਨਿਰੰਤਰ ਤੌਰ ‘ਤੇ ਚਲਾਈਆਂ ਜਾਣਗੀਆਂ ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਸਭ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਕਿਸੇ ਵੀ ਸ਼ੱਕਸਪਦ ਗਤਿਵਿਧੀ ਦੀ ਜਾਣਕਾਰੀ ਨਜ਼ਦੀਕੀ ਪੁਲਿਸ ਥਾਣੇ ਜਾਂ ਪੁਲਿਸ ਹੈਲਪਲਾਈਨ ‘ਤੇ ਦਿੰਦੇ ਰਹਿਣ।





























