ਜਲੰਧਰ, ਐਚ ਐਸ ਚਾਵਲਾ। ਸ਼੍ਰੀ ਗੁਰਮੀਤ ਸਿੰਘ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਦੇ ਤਹਿਤ ਸ੍ਰੀਮਤੀ ਜਸਰੂਪ ਕੋਰ, ਆਈ.ਪੀ.ਐਸ, ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਅਤੇ ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ INSP ਹਰਦੇਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵੱਲੋ ਇੱਕ ਨੋਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 40 ਨਸ਼ੀਲੀਆ ਗੋਲੀਆ ਅਤੇ ਇੱਕ ਸਿਲਵਰ ਪੰਨੀ, ਇੱਕ 10 ਰੁਪਏ ਦਾ ਨੋਟ ਦਾ ਪਾਈਪ, ਇੱਕ ਪਾਣੀ ਵਾਲੀ ਬੋਤਲ ਦਾ ਢੱਕਣ ਅਤੇ ਇੱਕ ਲਾਈਟਰ ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 31.03.2025 ਨੂੰ ASI ਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਇਲਾਕਾ ਗਸ਼ਤ ਦੇ ਸਬੰਧੀ ਆਦਮਪੁਰ ਤੋ ਪਧਿਆਣਾ ਨੂੰ ਜਾ ਰਹੇ ਸੀ ਜਦ ਪੁਲਿਸ ਪਾਰਟੀ ਪਿੰਡ ਪਧਿਆਣਾ ਨੇੜੈ ਪਾਰਕ ਦੇ ਪੁੱਜੇ ਤਾ ਮੋਕਾ ਪਰ ਤਾ ਚੰਚਲ ਕੁਮਾਰ ਉਰਫ ਕਾਕੂ ਪੁੱਤਰ ਸਤਪਾਲ ਵਾਸੀ ਪਿੰਡ ਪਧਿਆਣਾ ਥਾਣਾ ਆਦਮਪੁਰ ਜਿਲਾ ਜਲੰਧਰ ਪਾਰਕ ਵਿੱਚ ਨਸ਼ੇ ਦਾ ਸੇਵਨ ਕਰ ਰਿਹਾ ਸੀ ਜਿਸਨੂੰ ਕਾਬੂ ਕਰਕੇ ਉਸਦੇ ਪਹਿਨੇ ਹੋਏ ਪਜਾਮੇ ਦੀ ਸੱਜੀ ਜੇਬ ਵਿੱਚ 40 ਨਸ਼ੀਲੀਆ ਗੋਲੀਆ ਖੁਲੀਆ ਅਤੇ ਇੱਕ ਸਿਲਵਰ ਪੰਨੀ, ਇੱਕ 10 ਰੁਪਏ ਦਾ ਨੋਟ ਦਾ ਪਾਈਪ, ਇੱਕ ਪਾਣੀ ਵਾਲੀ ਬੋਤਲ ਦਾ ਢੱਕਣ ਅਤੇ ਇੱਕ ਲਾਈਟਰ ਬ੍ਰਾਮਦ ਹੋਇਆ। ਜਿਸ ਤੇ ਮੁਕੱਦਮਾ ਨੰਬਰ 43 ਮਿਤੀ 31.03.2025 ਅ:ਧ 22/27/61/85 NDPS ACT ਥਾਣਾ ਆਦਮਪੁਰ ਜਿਲਾ ਜਲੰਧਰ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਮੁਕੱਦਮਾ ਹਜਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਜੋ ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਿਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁਛਗਿੱਛ ਕੀਤੀ ਜਾਵੇਗੀ।
















