ਦੇਸ਼ਦੁਨੀਆਂਪੰਜਾਬ

IPS ਪ੍ਰਵੀਨ ਕੁਮਾਰ ਸਿਨਹਾ ਹੋਣਗੇ ਪੰਜਾਬ ਵਿਜੀਲੈਂਸ ਦੇ ਨਵੇਂ ਮੁੱਖੀ

ਚੰਡੀਗੜ੍ਹ, (PRIME INDIAN NEWS) :- IPS ਅਧਿਕਾਰੀ ਪ੍ਰਵੀਨ ਕੁਮਾਰ ਸਿਨਹਾ ਨੂੰ ਪੰਜਾਬ ਵਿਜੀਲੈਂਸ ਦਾ ਨਵਾਂ ਮੁੱਖੀ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਵਿਜੀਲੈਂਸ ਮੁੱਖੀ ਸੁਰਿੰਦਰ ਪਾਲ ਪਰਮਾਰ, SSP ਹਰਪ੍ਰੀਤ ਸਿੰਘ ਅਤੇ AIG ਸਵਰਨਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਇਹ ਵੱਡੀ ਅਤੇ ਸਖ਼ਤ ਕਾਰਵਾਈ ਸੂਬੇ ਵਿੱਚ ਡਰਾਈਵਿੰਗ ਲਾਇਸੈਂਸ ਘੁਟਾਲੇ ਦੀ ਜਾਂਚ ਵਿੱਚ ਖਾਮੀਆਂ ਸਾਹਮਣੇ ਆਉਣ ਤੋਂ ਬਾਅਦ ਕੀਤੀ ਗਈ ਹੈ।

ਭਗਵੰਤ ਮਾਨ ਨੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਹੈ ਕਿ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। “ਲਾਈਸੈਂਸ ਘੁਟਾਲੇ ਵਿੱਚ ਕਾਰਵਾਈ ਨੂੰ ਰੋਕਣ ਦੀ ਕੋਸ਼ਿਸ਼ ਵਿੱਚ, ਸਰਕਾਰ ਨੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।

Related Articles

Leave a Reply

Your email address will not be published. Required fields are marked *

Back to top button