
ਜਲੰਧਰ, ਐਚ ਐਸ ਚਾਵਲਾ। ਸ਼੍ਰੀ ਹਰਕਮਲਪ੍ਰੀਤ ਸਿੰਘ ਖੱਖ, ਪੀ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ ਨਸ਼ਾ ਤਸਕਰਾਂ/ ਲੁੱਟਾਂ ਖੋਹਾਂ ਕਰਨ ਵਾਲਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀਮਤੀ ਜਸਰੂਪ ਕੌਰ ਬਾਠ, ਆਈ.ਪੀ.ਐੱਸ, ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ, ਸ੍ਰੀ ਸੁਖਪਾਲ ਸਿੰਘ, ਉਪ-ਪੁਲਿਸ ਕਪਤਾਨ ਸਬ-ਡਵੀਜਨ ਨਕੋਦਰ ਜੀ ਦੀ ਅਗਵਾਈ ਹੇਠ ਸਬ-ਇੰਸਪੈਕਟਰ ਬਲਜਿੰਦਰ ਸਿੰਘ, ਮੁੱਖ ਅਫਸਰ ਥਾਣਾ ਸਦਰ ਨਕੋਦਰ ਦੀ ਪੁਲਿਸ ਵਲੋਂ 01 ਦੋਸ਼ੀ ਨੂੰ 95 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ ਗਈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸੁਖਪਾਲ ਸਿੰਘ, ਉਪ-ਪੁਲਿਸ ਕਪਤਾਨ ਸਬ-ਡਵੀਜਨ ਨਕੋਦਰ ਜੀ ਨੇ ਦੱਸਿਆ ਕਿ ਮਿਤੀ 01-03-2025 ਨੂੰ ASI ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਭੈੜੇ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਪਿੰਡ ਸ਼ੰਕਰ ਤੋਂ ਚੱਕ ਕਲਾਂ ਵੱਲ ਨੂੰ ਜਾ ਰਹੇ ਸੀ ਤਾਂ ਨੇੜੇ ਰੇਲਵੇ ਲਾਈਨ ਨਜਦੀਕ ਪਿੰਡ ਹੁਸੈਨਾਬਾਦ ਪਾਸ ਪੈਦਲ ਆ ਰਹੇ ਸੁਰਜੀਤ ਸਿੰਘ ਉਰਫ ਸੋਨੂੰ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਚੱਕ ਕਲਾਂ ਥਾਣਾ ਸਦਰ ਨਕੋਦਰ ਵਲੋਂ ਸੜਕ ਪਰ ਸੁੱਟੇ ਲਿਫਾਫਾ ਵਿੱਚੋਂ 95 ਖੁੱਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ। ਜਿਸ ਤੇ ਦੋਸ਼ੀ ਖਿਲਾਫ ਮੁਕੱਦਮਾ ਨੰਬਰ 25 ਮਿਤੀ 01/03/2025 ਅ:ਧ 22(B)-61-85 NDPS Act ਥਾਣਾ ਸਦਰ ਨਕੋਦਰ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ।





























