
ਵਾਰਡ ਵਾਸੀਆਂ ਦਾ ਕੀਤਾ ਤਹਿ ਦਿਲੋਂ ਧੰਨਵਾਦ, ਕਿਹਾ – ਵਾਰਡ ਵਾਸੀਆਂ ਦੀਆਂ ਉਮੀਦਾਂ ਤੇ ਖਰਾ ਉਤਰਾਂਗਾ
ਜਲੰਧਰ, ਐਚ ਐਸ ਚਾਵਲਾ। ਜਲੰਧਰ ਨਗਰ ਨਿਗਮ ਦੇ ਅਧੀਨ ਪੈਂਦੇ ਵਾਰਡ ਨੰ: 14 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋੰਟੂ ਸੱਭਰਵਾਲ ਭਾਰੀ ਬਹੁਮਤ ਨਾਲ ਜਿੱਤ ਗਏ।PRIME INDIAN NEWS ਨੇ ਮੋੰਟੂ ਸੱਭਰਵਾਲ ਵਲੋਂ ਕੱਢੇ ਗਏ ਰੋਡ ਸ਼ੋਅ ਨੂੰ ਦੇਖਦੇ ਹੋਏ ਉਨ੍ਹਾਂ ਦੀ ਜਿੱਤ ਨਿਸ਼ਚਿਤ ਲਿੱਖ ਦਿੱਤਾ ਸੀ, ਜਿਸਤੇ ਮੋਹਰ ਲੱਗ ਗਈ।

ਮੋੰਟੂ ਸੱਭਰਵਾਲ ਦੀ ਜਿੱਤ ਦੀ ਖ਼ਬਰ ਸੁਣਦੇ ਹੀ ਉਨ੍ਹਾਂ ਦੇ ਦਫ਼ਤਰ ਵਿਖੇ ਖੁਸ਼ੀ ਦਾ ਮਾਹੌਲ ਬਣ ਗਿਆ, ਉਨ੍ਹਾਂ ਦੇ ਸਮਰਥਕਾਂ ਨੇ ਆਤਿਸ਼ਬਾਜ਼ੀ ਕਰਦੇ ਹੋਏ ਮੋੰਟੂ ਸੱਭਰਵਾਲ ਜਿੰਦਾਬਾਦ ਦੇ ਨਾਅਰੇ ਲਗਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ।
ਮੋੰਟੂ ਸੱਭਰਵਾਲ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਸਾਰੇ ਵਾਰਡ ਵਾਸੀਆਂ ਦੀ ਹੈ, ਜਿਸ ਲਈ ਉਹ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਵਲੋਂ ਜਤਾਏ ਗਏ ਭਰੋਸੇ ਨੂੰ ਉਹ ਸਦਾ ਬਰਕਰਾਰ ਰੱਖਣਗੇ। ਮੋੰਟੂ ਸੱਭਰਵਾਲ ਨੇ ਕਿਹਾ ਕਿ ਉਹ ਵਾਰਡ ਵਾਸੀਆਂ ਦੀ ਸੇਵਾ ਵਿੱਚ ਹਰ ਵਕਤ ਹਾਜਰ ਹਨ ਅਤੇ ਵਾਰਡ ਦਾ ਵੱਧ ਤੋਂ ਵੱਧ ਵਿਕਾਸ ਕਰਵਾਉਣਾ ਹੀ ਉਨ੍ਹਾਂ ਦਾ ਮੁੱਖ ਮੱਕਸਦ ਹੈ, ਜਿਸ ਲਈ ਉਹ ਵਚਨਬੱਧ ਹਨ।





























