ਦੇਸ਼ਦੁਨੀਆਂਪੰਜਾਬ

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ, SSP ਨੇ ਖੁਦ ਜ਼ਮੀਨੀ ਪੱਧਰ ’ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜ਼ਿਲ੍ਹੇ ਭਰ ਵਿੱਚ ਸਖ਼ਤ ਨਿਗਰਾਨੀ, ਨਾਈਟ ਡੋਮੀਨੇਸ਼ਨ, ਨਾਕਾਬੰਦੀ ਅਤੇ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਲਾਗੂ

ਜਲੰਧਰ, ਐਚ ਐਸ ਚਾਵਲਾ। ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦਿਵਸ 2026 ਦੇ ਮੱਦੇਨਜ਼ਰ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਐੱਸ.ਐੱਸ.ਪੀ. ਜਲੰਧਰ ਦਿਹਾਤੀ ਵੱਲੋਂ  ਜਮੀਨੀ ਪੱਧਰ ਤੇ ਖੁਦ ਸੁਰੱਖਿਆ ਪ੍ਰਬੰਧਾਂ, ਚੈਕਿੰਗ ਮੁਹਿੰਮਾਂ ਅਤੇ ਪੁਲਿਸ ਤਾਇਨਾਤੀ ਦਾ ਜਾਇਜ਼ਾ ਲਿਆ ਤਾਂ ਜੋ ਸੁਰੱਖਿਆ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਜਲੰਧਰ ਦਿਹਾਤੀ ਦੇ ਸਮੂਹ ਸਬ-ਡਵੀਜ਼ਨਾਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮਾਂ, ਨਾਈਟ ਡੋਮੀਨੇਸ਼ਨ, ਨਾਕਾਬੰਦੀ ਅਤੇ ਗਸ਼ਤ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸ ਦੌਰਾਨ ਰੋਕਥਾਮੀ ਪੁਲਿਸਿੰਗ, ਇਲਾਕਾ ਡੋਮੀਨੇਸ਼ਨ, ਨਿਗਰਾਨੀ ਅਤੇ ਆਮ ਲੋਕਾਂ ਦੀ ਸੁਰੱਖਿਆ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਹ ਕਾਰਵਾਈਆਂ ਨਰਿੰਦਰ ਸਿੰਘ ਔਜਲਾ, ਡੀ.ਐੱਸ.ਪੀ. ਸਬ-ਡਵੀਜ਼ਨ ਕਰਤਾਰਪੁਰ; ਉਂਕਾਰ ਸਿੰਘ ਬਰਾੜ, ਡੀ.ਐੱਸ.ਪੀ. ਸਬ-ਡਵੀਜ਼ਨ ਨਕੋਦਰ; ਭਾਰਤ ਮਸੀਹ ਲੱਧੜ, ਡੀ.ਐੱਸ.ਪੀ. ਸਬ-ਡਵੀਜ਼ਨ ਫਿਲੌਰ; ਸਰਵਣ ਸਿੰਘ ਬੱਲ, ਪੀ.ਪੀ.ਐੱਸ., ਡੀ.ਐੱਸ.ਪੀ. ਸਬ-ਡਵੀਜ਼ਨ ਸ਼ਾਹਕੋਟ; ਅਤੇ ਰਾਜੀਵ ਕੁਮਾਰ, ਡੀ.ਐੱਸ.ਪੀ. ਸਬ-ਡਵੀਜ਼ਨ ਆਦਮਪੁਰ ਦੀ ਨਿਗਰਾਨੀ ਹੇਠ ਚਲਾਈਆਂ ਜਾ ਰਹੀਆਂ ਹਨ।

ਜ਼ਮੀਨੀ ਪੱਧਰ ’ਤੇ ਕੀਤੇ ਗਏ ਨਿਰੀਖਣ ਦੌਰਾਨ ਮੁੱਖ ਬਾਜ਼ਾਰਾਂ, ਭੀੜ-ਭਾੜ ਵਾਲੇ ਇਲਾਕਿਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਧਾਰਮਿਕ ਸਥਾਨਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਪੁਲਿਸ ਟੀਮਾਂ ਵੱਲੋਂ ਵਿਆਪਕ ਚੈਕਿੰਗ ਕੀਤੀ ਜਾ ਰਹੀ ਹੈ, ਜਦਕਿ ਜ਼ਿਲ੍ਹੇ ਦੇ ਵੱਖ-ਵੱਖ ਦਾਖ਼ਲਾ ਅਤੇ ਨਿਕਾਸ ਪੁਆਇੰਟਾਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ।

ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਸ਼ੱਕੀ ਵਿਅਕਤੀਆਂ ਦੀ ਤਸਦੀਕ ਕੀਤੀ ਜਾ ਰਹੀ ਹੈ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਗਸ਼ਤ ਵਧਾਈ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਰਾਤ ਦੇ ਸਮੇਂ ਵੀ ਪੁਲਿਸ ਦੀ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਮੌਜੂਦਗੀ ਯਕੀਨੀ ਬਣਾਉਣ ਲਈ ਨਾਈਟ ਡੋਮੀਨੇਸ਼ਨ ਮੁਹਿੰਮਾਂ ਨੂੰ ਹੋਰ ਤੇਜ਼ ਕੀਤਾ ਗਿਆ ਹੈ ਅਤੇ ਸਮਾਜ ਵਿਰੋਧੀ ਅਤੇ ਅਪਰਾਧਿਕ ਅਨਸਰਾਂ ’ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ।

ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ ਐਮਰਜੈਂਸੀ ਰਿਸਪਾਂਸ ਵਾਹਨ (ERVs) 24 ਘੰਟੇ ਜ਼ਿਲ੍ਹੇ ਭਰ ਵਿੱਚ ਤਾਇਨਾਤ ਹਨ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਲੋਕਾਂ ਨੂੰ ਤੁਰੰਤ ਪੁਲਿਸ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਜਲੰਧਰ ਦਿਹਾਤੀ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਚੌਕਸ ਅਤੇ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ, ਲਾਵਾਰਿਸ ਵਸਤੂ ਜਾਂ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਐਮਰਜੈਂਸੀ ਪੁਲਿਸ ਸਹਾਇਤਾ ਲਈ ਨਾਗਰਿਕ 112 ਐਮਰਜੈਂਸੀ ਹੈਲਪਲਾਈਨ ’ਤੇ ਸੰਪਰਕ ਕਰ ਸਕਦੇ ਹਨ।

ਜਲੰਧਰ ਦਿਹਾਤੀ ਪੁਲਿਸ ਜ਼ਿਲ੍ਹੇ ਵਿੱਚ ਅਮਨ-ਕਾਨੂੰਨ, ਜਨਤਕ ਵਿਵਸਥਾ ਅਤੇ ਸੁਰੱਖਿਆ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਜ਼ਾਦੀ ਦਿਵਸ ਨੂੰ ਸ਼ਾਂਤਮਈ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

Related Articles

Leave a Reply

Your email address will not be published. Required fields are marked *

Back to top button