ਦੇਸ਼ਪੰਜਾਬ

SGPC ਚੋਣਾਂ ਸਬੰਧੀ ਪ੍ਰਸ਼ਾਸਨ ਵੱਲੋਂ ਲਾਏ ਵਿਸ਼ੇਸ਼ ਕੈਂਪਾਂ ’ਚ 27890 ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ

14 ਤੇ 17 ਜਨਵਰੀ ਨੂੰ ਜਲੰਧਰ ਦੇ ਹਰੇਕ ਗੁਰਦੁਆਰਾ ਸਾਹਿਬ ’ਚ ਲਾਏ ਗਏ ਸਨ ਕੈਂਪ

ਜਲੰਧਰ, ਐਚ ਐਸ ਚਾਵਲਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਸਬੰਧੀ ਵੋਟਰ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਅਤੇ 17 ਜਨਵਰੀ ਨੂੰ ਜਲੰਧਰ ਦੇ ਹਰੇਕ ਗੁਰਦੁਆਰਾ ਸਾਹਿਬ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 27890 ਯੋਗ ਵਿਅਕਤੀਆਂ ਵੱਲੋਂ ਨਵੇਂ ਵੋਟਰਾਂ ਵਜੋਂ ਰਜਿਸਟ੍ਰੇਸ਼ਨ ਕਰਵਾਈ ਗਈ।

ਸ਼ੁੱਕਰਵਾਰ ਨੂੰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਾਰੇ ਗੁਰਦੁਆਰਿਆਂ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਜਿੱਥੇ ਸਬੰਧਤ ਖੇਤਰ ਦੇ ਸਮੂਹ ਬੀ.ਐਲ.ਓਜ਼ ਅਤੇ ਪਟਵਾਰੀਆਂ ਵੱਲੋਂ ਮੌਜੂਦ ਰਹਿ ਕੇ ਰਜਿਸਟ੍ਰੇਸ਼ਨ ਫਾਰਮ ਪ੍ਰਾਪਤ ਕੀਤੇ ਗਏ। ਉਨ੍ਹਾਂ ਦੱਸਿਆ ਕਿ 14 ਜਨਵਰੀ ਨੂੰ 10205 ਅਤੇ 17 ਜਨਵਰੀ ਨੂੰ 17685 ਵੋਟਰ ਰਜਿਸਟ੍ਰੇਸ਼ਨ ਫਾਰਮ ਪ੍ਰਾਪਤ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਐਸ.ਜੀ.ਪੀ.ਸੀ. ਦੇ 6 ਹਲਕੇ ਹਨ, ਜਿਨ੍ਹਾਂ ਵਿੱਚ ਫਿਲੌਰ, ਨਕੋਦਰ, ਸ਼ਾਹਕੋਟ, ਆਦਮਪੁਰ, ਜਲੰਧਰ ਸ਼ਹਿਰ ਅਤੇ ਕਰਤਾਰਪੁਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਰਜਿਸਟ੍ਰੇਸ਼ਨ ਵਿੱਚ ਵਾਧਾ ਕਰਨ ਲਈ ਪ੍ਰਸ਼ਾਸਨ ਵੱਲੋਂ 10 ਜਨਵਰੀ ਨੂੰ 15 ਦਿਨਾ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਯੋਗ ਵੋਟਰਾਂ ਦੀ ਸਹੂਲਤ ਲਈ ਹੋਰ ਕੈਂਪ ਲਗਾਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀ.ਐਲ.ਓਜ਼ ਅਤੇ ਪਟਵਾਰੀਆਂ ਨੂੰ ਲੋੜੀਂਦੀ ਗਿਣਤੀ ਵਿੱਚ ਵੋਟਰ ਰਜਿਸਟ੍ਰੇਸ਼ਨ ਫਾਰਮ ਮੁਹੱਈਆ ਕਰਵਾਏ ਜਾ ਚੁੱਕੇ ਹਨ ਅਤੇ Jalandhar.nic.in. ਤੋਂ ਵੀ ਡਾਊਨਲੋਡ ਕੀਤੇ ਜਾ ਸਕਦੇ ਹਨ।

ਉਨ੍ਹਾਂ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਅਨਾਊਂਸਮੈਂਟ ਕਰਵਾਉਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਵੱਧ ਤੋਂ ਵੱਧ ਲੋਕ ਐਸ.ਜੀ.ਪੀ.ਸੀ.ਚੋਣਾਂ ਲਈ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾ ਸਕਣ। ਉਨ੍ਹਾਂ ਲੋਕਾਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਜਾਗਰੂਕ ਕਰਨ ਲਈ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ।

Related Articles

Leave a Reply

Your email address will not be published. Required fields are marked *

Back to top button