
ਜਲੰਧਰ, ਐਚ ਐਸ ਚਾਵਲਾ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਦੇਰ ਰਾਤ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਕਰੀਬ 2 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਕਾਬੂ ਕੀਤਾ ਹੈ। ਪਕੜੇ ਗਏ ਦੋਸ਼ੀ ਦੀ ਪਹਿਚਾਣ ਪੁਨੀਤ ਸੂਦ ਉਰਫ ਗਾਂਧੀ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਦੋਸ਼ੀ ਕੋਲ ਉਕਤ ਪੈਸਿਆਂ ਦਾ ਕੋਈ ਸਬੂਤ ਨਹੀਂ ਸੀ, ਜਿਸ ਕਾਰਨ ਪੁਲੀਸ ਨੇ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਮੁਤਾਬਿਕ ਪੁਲਿਸ ਨੇ ਸੰਤ ਨਗਰ ਨੇੜੇ ਨਾਕਾਬੰਦੀ ਦੌਰਾਨ ਇੱਕ ਕਾਲੇ ਰੰਗ ਦੀ ਕ੍ਰੇਟਾ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਭਾਰੀ ਮਾਤਰਾ ਵਿੱਚ ਵਿਦੇਸ਼ੀ ਕਰੰਸੀ ਬਰਾਮਦ ਹੋਈ। ਦੇਰ ਰਾਤ ਤੱਕ ਦੋਸ਼ੀ ਪੁਲੀਸ ਨੂੰ ਕੋਈ ਠੋਸ ਦਸਤਾਵੇਜ਼ ਨਹੀਂ ਦਿਖਾ ਸਕਿਆ। ਪੁਲੀਸ ਵੱਲੋਂ ਥਾਣਾ ਨਿਊ ਬਾਰਾਦਰੀ ਵਿਖੇ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।





























