
ਜਲੰਧਰ, ਐਚ ਐਸ ਚਾਵਲਾ। ਜਲੰਧਰ ਦਿਹਾਤੀ SSP ਸ. ਹਰਵਿੰਦਰ ਸਿੰਘ ਵਿਰਕ ਵੱਲੋਂ ਅੱਜ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਗੈਰਕਾਨੂੰਨੀ ਸ਼ਰਾਬ ਦੇ ਵਿਰੁੱਧ ਕਾਰਵਾਈ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਸ਼੍ਰੀ ਹਨੁਮੰਤ ਸਿੰਘ (AETC), ਸ਼੍ਰੀ ਨਵਜੀਤ ਸਿੰਘ (ACE) ਅਤੇ ਸ਼੍ਰੀ ਜਸਪ੍ਰੀਤ ਸਿੰਘ (ETO), ਆਭਕਾਰੀ ਵਿਭਾਗ ਤੋਂ ਹਾਜ਼ਰ ਸਨ। ਮੀਟਿੰਗ ਦੌਰਾਨ ਗੈਰਕਾਨੂੰਨੀ ਸ਼ਰਾਬ ਦੇ ਉਤਪਾਦਨ, ਆਵਾਜਾਈ ਅਤੇ ਵਿਕਰੀ ਨੂੰ ਰੋਕਣ ਲਈ ਗੰਭੀਰ ਰਣਨੀਤੀਆਂ ‘ਤੇ ਵਿਚਾਰਵਟਾਂਦਰਾ ਹੋਈ।
ਦੋਹਾਂ ਵਿਭਾਗਾਂ ਨੇ ਗੁਪਤ ਜਾਣਕਾਰੀ ਸਾਂਝੀ ਕਰਨ, ਸਾਂਝੇ ਨਾਕਿਆਂ ਦੀ ਯੋਜਨਾ ਬਣਾਉਣ, ਅਤੇ ਉੱਚ ਜੋਖਮ ਵਾਲਿਆਂ ਇਲਾਕਿਆਂ ਵਿੱਚ ਨਿਗਰਾਨੀ ਵਧਾਉਣ ‘ਤੇ ਸਹਿਮਤੀ ਜਤਾਈ। ਮੌਕੇ ‘ਤੇ ਐਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਗੈਰਕਾਨੂੰਨੀ ਸ਼ਰਾਬ ਦੇ ਵਿਰੁੱਧ “ਜ਼ੀਰੋ ਟੋਲਰੇਂਸ” ਦੀ ਨੀਤੀ ਅਪਣਾਈ ਹੋਈ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਆਬਕਾਰੀ ਵਿਭਾਗ ਵੱਲੋਂ ਭੀ ਪੂਰਾ ਸਹਿਯੋਗ ਦੇਣ ਅਤੇ ਆਉਣ ਵਾਲੇ ਦਿਨਾਂ ਵਿੱਚ ਸਾਂਝੀ ਮੁਹਿੰਮ ਚਲਾਉਣ ਦੀ ਯੋਜਨਾ ਬਣਾਈ ਗਈ।
ਮੀਟਿੰਗ ਦੇ ਅੰਤ ਵਿੱਚ ਨਿਯਮਤ ਸਮੀਖਿਆ ਮੀਟਿੰਗਾਂ ਰਾਹੀਂ ਕਾਰਵਾਈ ਦੀ ਪ੍ਰਗਤੀ ਦੀ ਜਾਂਚ ਕਰਨ ਅਤੇ ਲੋਕ ਜਾਗਰੂਕਤਾ ਮੁਹਿੰਮਾਂ ਚਲਾਉਣ ਦੀ ਗੱਲ ‘ਤੇ ਸਹਿਮਤੀ ਜਤਾਈ ਗਈ।





























