STF ਲੁਧਿਆਣਾ ਦੀ ਪੁਲਿਸ ਟੀਮ ਨੇ 1 ਕਿਲੋ 200 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ

ਲੁਧਿਆਣਾ, (PRINE INDIAN NEWS) :- STF ਲੁਧਿਆਣਾ ਦੀ ਪੁਲਿਸ ਟੀਮ ਨੇ 1 ਕਿਲੋ 200 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਪਾਸੋਂ ਬ੍ਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 6 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪਕੜੇ ਗਏ ਦੋਸ਼ੀ ਦੀ ਪਛਾਣ ਮੁਕੇਸ਼ ਸੈਣੀ ਉਰਫ ਗੰਜਾ ਵਜੋਂ ਹੋਈ ਹੈ ਜੋਕਿ ਕੁਝ ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ ਅਤੇ ਫਿਰ ਨਸ਼ਾ ਵੇਚਣ ਲੱਗਾ ਪਿਆ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ASI ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਆਪਣੇ ਗ੍ਰਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਜਾਣ ਵਾਲਾ ਹੈ l ਦੋਸ਼ੀ ਮੁਕੇਸ਼ ਸੈਣੀ ਪਿਛਲੇ ਚਾਰ ਸਾਲਾਂ ਤੋਂ ਹੈਰੋਇਨ ਦੀ ਤਸਕਰੀ ਕਰ ਰਿਹਾ ਹੈ ਜਿਸਨੂੰ STF ਟੀਮ ਵੱਲੋਂ ਟਿੱਬਾ ਰੋਡ ‘ਤੇ ਗ੍ਰਿਫਤਾਰ ਕੀਤਾ ਗਿਆ। ਪੁਲਿਸ ਵੱਲੋਂ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਬੈਗ ਵਿਚੋਂ 1 ਕਿਲੋ 200 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਉਕਤ ਦੋਸ਼ੀ ਦਸੰਬਰ ਮਹੀਨੇ ਵਿੱਚ ਜਮਾਨਤ ਤੇ ਬਾਹਰ ਆਇਆ ਸੀ ਅਤੇ ਉਹ ਫਿਰ ਤੋਂ ਹੈਰੋਇਨ ਦੀ ਤਸਕਰੀ ਕਰਨ ਲੱਗ ਪਿਆ l ਦੋਸ਼ੀ ਦੇ ਖਿਲਾਫ ਨਸ਼ਾ ਤਸਕਰੀ ਦੇ 5 ਅਤੇ ਕਤਲ ਦਾ ਇੱਕ ਮੁਕਦਮਾ ਦਰਜ ਹੈ। ਪੁਲਿਸ ਵਲੋਂ ਦੋਸ਼ੀ ਦੇ ਖਿਲਾਫ NDPS ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰਕੇ ਪੁੱਛਗਿਛ ਕੀਤੀ ਜਾ ਰਹੀ ਹੈ।





























